Punjab

ਅਜਿਹਾ ਸਮਾਂ ਆਇਆ ਜਦੋਂ ਜਦੋਂ Sri Darbar Sahib ਦੇ ਲੰਗਰ ਵਿਚ ਮੁੱਕ ਗਿਆ ਬਾਲਣ .

ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਲੰਗਰ ਵਿੱਚ ਆਮ ਤੌਰ ਉੱਤੇ ਸ਼ਾਕਾਹਾਰੀ ਖਾਣਾ ਪਰੋਸਿਆ ਜਾਂਦਾ ਹੈ ਤਾਂ ਜੋ ਸਾਰੇ ਲੋਕ ਆਪਣੇ ਪਿਛੋਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ। ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ।Image result for ਲੰਗਰ ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ। ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ।Image result for ਲੰਗਰ ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ।

Related Articles

Back to top button