Sikh News

ਅੱਜ ਦਾ ਇਤਿਹਾਸ | ‘ਮੋਰਚਾ ਗੁਰੂ ਕਾ ਬਾਗ਼’ | Morcha Guru Ka Bagh | Today History

ਗੁਰੂ ਕੇ ਬਾਗ਼ ਦਾ ਮੋਰਚਾ ਮੋਰਚਾ, ਜੋ ਕਿ ਅੰਮ੍ਰਿਤਸਰ ਤੋਂ ਅਕਾਲੀ ਲਹਿਰ ਦਾ ਮਹੱਤਵਪੂਰਨ 13 ਕੁ ਮੀਲ ਦੂਰ ਇੱਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਾਲਕ ਸੀ, ਪਰ ਅੰਗਰੇਜ਼ੀ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਹੀ ਘਟੀਆ ਆਚਰਣ ਦਾ ਪੈ ਰਿਹਾ ਸੀ। 20ਵੀਂ ਮਜਬੂਰਨ ਕੌੜਾ ਘੁੱਟ ਪੀਣਾ ਸਦੀ ਵਿੱਚ ਪਾਵਨ ਇਤਿਹਾਸਕ ਦੇ ਕਬਜ਼ੇ ਵਿਚੋਂ ਆਜ਼ਾਦ ਗੁਰਧਾਮਾਂ ਨੂੰ ਆਚਰਣਹੀਣ ਮਹੰਤਾਂ ਕਰਾ ਕੇ ਉੱਥੇ ਮੁੜ ਪੰਥਕ ਮਰਿਆਦਾ ਬਹਾਲ ਕਰਨ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਗੁਰੂ ਕਾ ਬਾਗ ਮਹੰਤ ਸੁੰਦਰ ਦਾਸ ਬਹੁਤ ਦੇ ਮੋਰਚੇ ਦੀ ਵੀ ਮਹੀਨੇ ਦੀ ਕੈਦ ਦੀ ਗੁਰਦੁਆਰੇ ਦੀ ਮਾਲਕੀਅਤ ਸੀ, ਕੁਝ ਅਜਿਹੀ ਹੀ ਦਾਸਤਾਨ ਸੋ ਸਜ਼ਾ ਕਿਸ ਗੱਲ 8 ਅਗਸਤ 1922 ਈ: ਲਈ ਖੇਤਾਂ ਵਿਚੋਂ ਬਾਲਣ ਗਈਆਂ ਸਨ, ਉਹ ਵੀ ਨੂੰ ਗੁਰੂ ਕੇ ਲੰਗਰ ਗ੍ਰਿਫ਼ਤਾਰ ਕਰ ਲਿਆ, ਜਿਹਨਾਂ ਸਜ਼ਾ ਸੁਣਾਈ ਗਈ।ਮਨੁੱਖਤਾ ਨਾਲ ਹਮਦਰਦੀ ਰੱਖਣ ਵਾਲੇ ਵੱਖ-ਵੱਖ ਧਰਮਾਂ ਦੇ ਲੋਕ ਭਾਰੀ ਸੰਖਿਆ ਵਿੱਚ ਗੁਰੂ ਕੇ ਬਾਗ ਪੁੱਜਣ ਲੱਗੇ। ਇਨ੍ਹਾਂ ਵਿੱਚ ਅੰਗਰੇਜ਼ ਪਾਦਰੀ ਸੀ. ਐਫ. ਐਂਡਰੀਊਜ਼, ਪੰਡਤ ਮਦਨ ਮੋਹਨ ਮਾਲਵੀਆ, ਪ੍ਰੋ: ਰੁਚੀ ਰਾਮ ਸਹਾਨੀ, ਹਕੀਮ ਅਜਮਲ ਖਾਂ, ਮੋਰਚਾ ਗੁਰੂ ਕਾ ਬਾਗ਼ -ਸ੍ਰੀਮਤੀ ਸਰੋਜਨੀ ਨਾਇਡੂ ਖਾਸ ਵਰਣਨਯੋਗ ਹਨ। ਪਾਦਰੀ ਐਂਡਰੀਊਜ਼, ਜਿਸ ਨੇ ਤਵਾਰੀਖ ਵਿੱਚ ਇੱਕ ਹੀ ਮਸੀਹਾ ਸੂਲੀ ਚੜ੍ਹਦਾ ਸੁਣਿਆ, ਅੱਖਾਂ ਸਾਹਮਣੇ ਸੈਂਕੜੇ ਮਸੀਹੇ ਤਸੀਹੇ ਝੱਲਦੇ ਵੇਖ ਕੇ ਰੋ ਉੱਠਿਆ ਸੀ। ਉਸ ਨੇ ਪੰਜਾਬ ਦੇ ਗਵਰਨਰ ਸਰ ਮੈਕਲੈਗਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਹ ਕਹਿਰ ਬੰਦ ਕਰਨ ਲਈ ਜ਼ੋਰ ਪਾਇਆ, ਜਿਸ ‘ਤੇ 13 ਸਤੰਬਰ ਨੂੰ ਮੈਕਲੈਗਨ ਖੁਦ ਗੁਰੂ ਕੇ ਬਾਗ ਪੁੱਜਾ, ਜਿਸ ਦੇ ਫਲਸਰੂਪ ਸਿੰਘਾਂ ‘ਤੇ ਡਾਂਗਾਂ ਵਰ੍ਹਨੀਆਂ ਬੰਦ ਹੋ ਗਈਆਂ, ਪਰ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਰਿਹਾ, ਜੋ 17 ਨਵੰਬਰ 1922 ਤੱਕ ਚੱਲਿਆ। ਇਸ ਮੋਰਚੇ ਦੌਰਾਨ 839 ਸਿੰਘ ਜ਼ਖਮੀ ਅਤੇ 5605 ਸਿੰਘ ਗ੍ਰਿਫ਼ਤਾਰ ਹੋਏ।ਗੁਰੂ ਕਾ ਬਾਗ਼ ‘ਚ ਪੰਥ ਦੀ ਕਾਮਯਾਬੀ ਮਗਰੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਕਈ ਹੋਰ ਗੁਰਦਵਾਰਿਆਂ ‘ਤੇ ਵੀ ਕਬਜ਼ਾ ਕਰ ਲਿਆ। ਇਨ੍ਹਾਂ ਵਿਚੋਂ ਸੱਭ ਤੋਂ ਅਹਿਮ ਸਨ ਮੁਕਤਸਰ ਅਤੇ ਅਨੰਦਪੁਰ ਸਾਹਿਬ ਦੇ ਗੁਰਦਵਾਰੇ। 17 ਫ਼ਰਵਰੀ, 1923 ਦੇ ਦਿਨ ਤੇਜਾ ਸਿੰਘ ਸਮੁੰਦਰੀ ਅਤੇ ਕੈਪਟਨ ਰਾਮ ਸਿੰਘ ਦੀ ਅਗਵਾਈ ਵਿਚ 100 ਸਿੱਖਾਂ ਦੇ ਇੱਕ ਜਥੇ ਨੇ ਮੁਕਤਸਰ ਪਹੁੰਚ ਕੇ ਇਥੋਂ ਦੇ ਗੁਰਦਵਾਰਿਆਂ ਦੀ ਸੇਵਾ ਸੰਭਾਲ ਲਈ। ਇਸ ਮੌਕੇ ਮਹੰਤਾਂ ਨੇ ਟੱਕਰ ਲੈਣ ਤੋਂ ਗੁਰੇਜ਼ ਕੀਤਾ। 19 ਫ਼ਰਵਰੀ ਦੇ ਦਿਨ ਸਿੱਖਾਂ ਨੇ ਲੰਗਰ ਦੀ ਇਮਾਰਤ ਅਤੇ ਬੁੰਗਿਆਂ ‘ਤੇ ਵੀ ਕਬਜ਼ਾ ਕਰ ਲਿਆ। ਮੁਕਤਸਰ ਦੇ ਇਸ ਮੁੱਖ ਗੁਰਦਵਾਰੇ ਤੋਂ ਇਲਾਵਾ ਗੁਰਦਵਾਰਾ ਤੰਬੂ ਸਾਹਿਬ ਦੇ ਪੁਜਾਰੀਆਂ ਸਰਮੁਖ ਸਿੰਘ ਤੇ ਅਨੋਖ ਸਿੰਘ ਨੇ ਅਪਣੇ ਆਪ ਹੀ ਗੁਰਦਵਾਰੇ ਦਾ ਇੰਤਜ਼ਾਮ ਸ਼੍ਰੋਮਣੀ ਕਮੇਟੀ ਨੂੰ ਸੌਪ ਦਿਤਾ। ਸ਼੍ਰੋਮਣੀ ਕਮੇਟੀ ਨੇ ਦਲਜੀਤ ਸਿੰਘ (ਉਰਫ਼ ਰਾਏ ਸਿੰਘ ਕਾਉਣੀ) ਨੂੰ ਇਥੋਂ ਦਾ ਮੈਨੇਜਰ ਬਣਾ ਦਿਤਾ। ਇਥੇ ਵੀ ਸਰਕਾਰ ਨੇ ਮਹੰਤਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਮਹੰਤਾਂ ਨੇ ਬਾਕੀ ਗੁਰਦਵਾਰਿਆਂ ਦੇ ਮੋਰਚਿਆਂ ਵਿਚ ਹੋਰਨਾਂ ਮਹੰਤਾਂ ਦਾ ਹਸ਼ਰ ਅੱਖੀਂ ਵੇਖ ਲਿਆ ਸੀ, ਇਸ ਕਰ ਕੇ ਉਹਨਾਂ ਨੇ ਸ਼ਿਕਾਇਤ ਲਿਖ ਕੇ ਦੇਣ ਤੋਂ ਨਾਂਹ ਕਰ ਦਿਤੀ।

Related Articles

Back to top button