Agriculture

ਅੱਜ ਪੁਲ ਕਰਤਾ ਜਾਮ,ਕੱਲ ਨੂੰ ਸੜਕਾਂ ਕਰਨਗੇ ਬੰਦ | ਕਿਸਾਨਾਂ ਨੇ ਮੋਦੀ ਨੂੰ ਪਾਇਆ ਵਕ਼ਤ | Surkhab TV

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ‘ਚ 3 ਪੁਲਾਂ ‘ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ ਲਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ।Sikhs from Punjab join as anti-CAA, NRC stir at Shaheen Bagh enters second  month : The Tribune Indiaਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹੇ ‘ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। ਅਜਿਹੇ ‘ਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ ਕਿ 15 ਸਤੰਬਰ ਨੂੰ ਸੂਬੇ ਭਰ ‘ਚ ਨੈਸ਼ਨਲ ਹਾਈਵੇਅ ਬੰਦ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ।

Related Articles

Back to top button