Punjab

ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ! ਵੇਖੋ ਪਹਿਲੀ ਝਲਕ…

15 ਅਗਸਤ ਤੱਕ ਸਰਕਾਰ 50,000 ਸਮਾਰਟ ਫੋਨ ਵੰਡੇਗੀ। ਸਰਕਾਰੀ ਸਕੂਲਾਂ ਦੀਆਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਫੋਨ ਦਿੱਤੇ ਜਾਣਗੇ। ਲਾਵਾ ਕੰਪਨੀ ਦੇ ਇਸ ਫੋਨ ਉਤੇ ਕੈਪਟਨ ਸਮਾਰਟ ਕਨੇਕਟ ਦਾ ਲੋਗੋ ਲੱਗਿਆ ਹੋਇਆ ਹੈ। ਪੰਜਾਬ ਸਰਕਾਰ ਨੇ ਆਖਰ ਸੱਤਾ ਹਾਸਲ ਕਰਨ ਦੇ ਤਕਰੀਬਨ ਸਾਢੇ ਤਿੰਨ ਸਾਲ ਬਾਅਦ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਵਾਲਾ ਆਪਣਾ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ।...ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ! ਵੇਖੋ ਪਹਿਲੀ ਝਲਕ... ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫੋਨਾਂ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਨ੍ਹਾਂ ਫੋਨ ਦੀਆਂ ਫੋਟੋਆਂ ਸਾਂਝੀਆਂ ਕੀਤੀ ਹੈ। 15 ਅਗਸਤ ਤੱਕ ਸਰਕਾਰ 50,000 ਸਮਾਰਟ ਫੋਨ ਵੰਡੇਗੀ। ਸਰਕਾਰੀ ਸਕੂਲਾਂ ਦੀਆਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਫੋਨ ਦਿੱਤੇ ਜਾਣਗੇ। ਲਾਵਾ ਕੰਪਨੀ ਦੇ ਇਸ ਫੋਨ ਉਤੇ ਕੈਪਟਨ ਸਮਾਰਟ ਕਨੇਕਟ ਦਾ ਲੋਗੋ ਲੱਗਿਆ ਹੋਇਆ ਹੈ। । ਇਹਨਾਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਫੋਨ ਦੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਲੱਗੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਫੋਨ ਦੇ ਨਾਲ 1 ਸਾਲ ਦਾ 3ਜੀ ਡਾਟਾ ਤੇ ਕਾਲਿੰਗ ਦੀ ਸੁਵਿਧਾ ਮਿਲੇਗੀ।Captain Amarinder Singh Smartphones Pics | ਇੰਤਜ਼ਾਰ ਹੋਇਆ ਖਤਮ, 'ਲਓ ਜੀ ਆ ਗਏ ਕੈਪਟਨ ਦੇ ਸਮਾਰਟਫੋਨ' (ਤਸਵੀਰਾਂ) | Hindi News, Zee PHH ...
ਦਰਅਸਲ, ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਵਰੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫੈਸਲਾ ਕੀਤਾ ਹੈ।
ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਇਨਾਂ ਫੋਨਾਂ ਵਿਚ ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’, ਜਿਨਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਸ਼ਾਮਲ ਹੋਵੇਗਾ, ਨੂੰ ਸ਼ਾਮਲ ਕੀਤਾ ਗਿਆ ਹੈ।

Related Articles

Back to top button