News

ਆਹ ਦੇਖਲੋ ਗੁਰੁਘਰ ਚ ਕਰਦੇ ਸੀ ਪੁੱਠੇ ਕੰਮ ਹੁਣ ਆਏ ਪੁਲਿਸ ਦੇ ਅੜਿੱਕੇ

ਅੰਮ੍ਰਿਤਸਰ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਫੜਿਆ ਗਿਆ ਹੈ। ਜਿਨ੍ਹਾਂ ਵਿੱਚ ਖਲਚੀਆਂ ਨਿਵਾਸੀ ਗੁਰਪ੍ਰੀਤ ਸਿੰਘ ਗਿੰਨੀ ਤੇਜਾ ਸਿੰਘ ਵਾਲਾ ਦਾ ਨਿਵਾਸੀ ਗੁਰਸੇਵਕ ਸਿੰਘ ਗੋਰਾ ਸ਼ਾਮਿਲ ਹਨ। ਇਨ੍ਹਾਂ ਤੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਜਿਸ ਵਿੱਚ ਇੱਕ ਪਲੈਟੀਨਾ ਅਤੇ 9 ਸਪਲੈਂਡਰ ਮੋਟਰਸਾਈਕਲ ਹਨ। ਪੁਲੀਸ ਨੇ ਅਦਾਲਤ ਵਿੱਚ ਦੋਸ਼ੀਆਂ ਨੂੰ ਪੇਸ਼ ਕਰਕੇ ਉਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਅਧਿਕਾਰੀ ਦੇ ਦੱਸਣ ਅਨੁਸਾਰ ਹੀ ਐੱਸ ਆਈ ਨਰਿੰਦਰ ਸਿੰਘ ਅਤੇ ਏਐੱਸਆਈ ਸੂਬਾ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਗਿੰਨੀ ਜੋ ਕੇ ਖ਼ਲਚੀਆਂ ਦਾ ਰਹਿਣ ਵਾਲਾ ਹੈ ਅਤੇ ਗੁਰਸੇਵਕ ਸਿੰਘ ਜੋ ਕਿ ਤੇਜਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ।ਇਹ ਮੋਟਰਸਾਈਕਲ ਚੋਰੀ ਕਰਨ ਦੇ ਧੰਦੇ ਵਿੱਚ ਸ਼ਾਮਲ ਹਨ। ਇਹ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਦਿੰਦੇ ਹਨ। ਇਨ੍ਹਾਂ ਨੂੰ 6/9/19 ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਜਹਾਜ਼ਗੜ੍ਹ ਤੋਂ ਕਾਬੂ ਕੀਤਾ ਗਿਆ ਸੀ। ਇਨ੍ਹਾਂ ਤੇ ਥਾਣਾ ਬੀ ਡਿਵੀਜ਼ਨ ਵਿੱਚ ਮਾਮਲਾ ਦਰਜ ਕਰਕੇ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਤੋਂ 9 ਹੋਰ ਮੋਟਰਸਾਈਕਲ ਬਰਾਮਦ ਹੋਏ ਇਨ੍ਹਾਂ ਦੇ ਇੱਕ ਹੋਰ ਸਾਥੀ ਸਤਿੰਦਰ ਸਿੰਘ ਗੋਰਾ ਨਿਵਾਸੀ ਖਲਚੀਆਂ ਨੂੰ ਵੀ ਫੜ ਲਿਆ ਗਿਆ ਹੈ। ਇਸ ਤੋਂ ਵੀ ਦੋ ਮੋਟਰਸਾਈਕਲ ਫੜੇ ਗਏ ਹਨ। ਇਹ ਵਿਅਕਤੀ ਬਾਬਾ ਬਕਾਲਾ ਇਲਾਕੇ ਤੋਂ ਮੋਟਰਸਾਈਕਲ ਚੋਰੀ ਕਰਦੇ ਸਨ। ਇਨ੍ਹਾਂ ਦਾ ਨਿਸ਼ਾਨਾ ਗੁਰਦੁਆਰਾ ਸਾਹਿਬ ਵਿੱਚ ਆਉਣ ਵਾਲੇ ਲੋਕ ਅਤੇ ਤਹਿਸੀਲ ਜਾਂ ਕਚਹਿਰੀ ਵਿੱਚ ਆਉਣ ਵਾਲੇ ਲੋਕ ਬਣਦੇ ਸਨ।ਇਹ ਦੋਸ਼ੀ ਇਨ੍ਹਾਂ ਥਾਵਾਂ ਦੇ ਨੇੜੇ ਘੁੰਮਦੇ ਰਹਿੰਦੇ ਸਨ ਅਤੇ ਜਦੋਂ ਵੀ ਇਨ੍ਹਾਂ ਨੂੰ ਕੋਈ ਮੋਟਰਸਾਈਕਲ ਮਿਲਦਾ ਸੀ ਤਾਂ ਇਹ ਚੋਰੀ ਕਰ ਲੈਂਦੇ ਸਨ। ਇਨ੍ਹਾਂ ਵਿਅਕਤੀਆਂ ਤੇ ਪਹਿਲਾਂ ਵੀ ਇੱਕ ਦੋ ਮਾਮਲੇ ਦਰਜ ਦੱਸੇ ਜਾ ਰਹੇ ਹਨ। ਇਹ ਦੋਸ਼ੀ ਕੋਈ ਵੀ ਕੰਮ ਧੰਦਾ ਨਹੀਂ ਕਰਦੇ। ਸਗੋਂ ਵਿਹਲੇ ਹੀ ਰਹਿੰਦੇ ਹਨ। ਇਹ ਇਨ੍ਹਾਂ ਮੋਟਰਸਾਈਕਲਾਂ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਪੁਲਿਸ ਦੇ ਧੱਕੇ ਚੜ੍ਹ ਗਏ ਅਦਾਲਤ ਨੇ ਇਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ..

Related Articles

Back to top button