Sikh News
ਇਕਬਾਲ ਸਿੰਘ ਨੇ ਮੁੜ ਦੁਹਰਾਇਆ ਵਿਵਾਦਿਤ ਬਿਆਨ | Iqbal Singh | Surkhab TV

ਅਯੁੱਧਿਆ ‘ਚ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਮੌਕੇ ਸਾਬਕਾ ਜਥੇਦਾਰ ਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਰਾਮ ਚੰਦਰ ਤੇ ਲਵ ਤੇ ਕੁਸ਼ ਦੇ ਵੰਸਜ਼ ਆਖ ਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਗਈ। ਇਸ ਬਿਆਨ ਤੋਂ ਬਾਅਦ ਇਕਬਾਲ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਤੇ ਉਹਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਬਿਆਨ ‘ਤੇ ਅੱਜ ਵੀ ਕਾਇਮ ਹਨ। ਉਨ੍ਹਾਂ ਕਿਹਾ ਕਿ ਜੋ ਦਸਮ ਪਾਤਸ਼ਾਹ ਨੇ ਦਸਮ ਗ੍ਰੰਥ ‘ਚ ਆਪਣੀ ਬੰਸਾਵਲੀ ਨਾਮਾ ਆਪ ਲਿਖਿਆ ਹੈ,ਉਸ ਬੰਸਾਵਲੀ ਨਾਮੇ ਅਨੁਸਾਰ ਉਨ੍ਹਾਂ ਦਾ ਸੋਢੀ ਵੰਸ਼ ਹੈ। ਇਕਬਾਲ ਸਿੰਘ ਨੇ ਕਿਹਾ ਕਿ ਜੋ ਗੁਰੂ ਸਾਹਿਬ ਨੇ ਲਿਖਿਆ ਹੈ ਮੈਂ ਸਿਰਫ਼ ਉਹ ਹੀ ਬੋਲਿਆ ਹੈ। ਇਥੇ ਦੱਸ ਦੇਈਏ ਕਿ ਅਯੁੱਧਿਆ ‘ਚ ਰਾਮ ਮੰਦਿਰ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਤੇ ਗੁਰੂ ਗਬਿੰਦ ਸਿੰਘ ਜੀ ਨੂੰ ਰਾਮ ਦੇ ਪੁੱਤਰਾਂ ਦੇ ਵੰਸ਼ਜ਼ ਦੱਸ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਸੰਗਤਾਂ ‘ਚ ਗੁੱਸੇ ਦੀ ਲਹਿਰ ਹੈ।