Punjab
ਇਤਿਹਾਸ ਬਦਲ ਜਾਂਦਾ ਹੈ ਜਦ ਪੰਜਾਬ ਉੱਠਦਾ ਹੈ | Jaswinder Singh Shant | Shambhu Morcha

ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।ਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ। ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।