Sikh News

ਇਸ ਮੁਸਲਮਾਨ ਵੀਰ ਦੀਆਂ ਗੱਲਾਂ ਸੁਣਕੇ ਰੌਂਗਟੇ ਖੜੇ ਹੋ ਜਾਣਗੇ | Usman Ludhianvi

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸ ਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ ‘ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂ ਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ। ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ। ਇਹਨਾਂ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ ਜੋ ਇਹਨਾਂ ਦੀ ਪਹਿਲੀ ਸਿੱਖ ਬਣੀ।ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ ੧੬ ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ। ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ Image result for ਗੁਰੂ ਨਾਨਕ ਦੇਵ ਜੀਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ। ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮੁ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿੱਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ। (ਵਾਰ 1;38) ਇਥੇ ਹੀ ਆਪ ਜੀ ਦਾ ਦੀਦਾਰ ਕਰਨ ਭਾਈ ਲਹਿਣਾ ਜੀ ਆਏ। ਦੀਦਾਰ ਐਸਾ ਹੋਇਆ ਕਿ ਜੋਤੀ ਜੋਤਿ ਰਲੀ। ਦੋਵੇਂ ਇੱਕ ਜੋਤ ਹੋ ਗਏ। ਭਾਈ ਲਹਿਣਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਗ ਬਣ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਨਿਬੜੇ। 07 ਸਤੰਬਰ, ਸੰਨ 1539 ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਜੋਤਿ ਰੂਪੀ ਨੂਰ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ ਜੀ) ਵਿੱਚ ਟਿਕਾ ਕੇ ਅਕਾਲ ਸਤਿ ਵਿੱਚ ਸਮਾ ਗਏ:

Related Articles

Back to top button