Sikh News

ਇੰਝ ਆਪਣੇ ਅਨੰਦ ਕਾਰਜ ਤੇ ਲਾੜੀ ਨੇ ਖੁਦ ਕੀਤਾ ‘ਕੀਰਤਨ’ | Kirtan by Bride | Surkhab TV

ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸ ਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ ਜੋ ਉਹਨਾਂ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 773 ਉੱਤੇ ਦਰਜ ਹੈ। ਬਾਅਦ ਵਿੱਚ ਚੌਥੇ ਗੁਰੂ, ਗੁਰੂ ਰਾਮਦਾਸ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸ ਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।1909 ਵਿੱਚ ਬਰਤਾਨਵੀ ਭਾਰਤ ਵਿੱਚ ਅਨੰਦ ਕਾਰਜ ਐਕਟ ਪਾਸ ਹੋਇਆ ਪਰ ਅਜ਼ਾਦੀ ਤੋਂ ਬਾਅਦ ਪਾਕਿਸਤਾਨ ਵਿੱਚ ਪਾਕਿਸਤਾਨ ਵਿੱਚ ਅਨੰਦ ਕਾਰਜ ਬਿੱਲ ਲਾਗੂ ...ਅਨੰਦ ਕਾਰਜ ਐਕਟ 2007 ਵਿੱਚ ਪਾਸ ਹੋਇਆ ਜਿਸ ਦੇ ਤਹਿਤ ਦੁਨੀਆਂ ਦੇ ਕਿਸੇ ਵੀ ਕੋਨੇ ’ਚੋਂ ਸਿੱਖ ਆਪਣਾ ਵਿਆਹ ਰਜਿਸਟਰ ਕਰ ਸਕਦੇ ਹਨ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚੋਂ ਸਿੱਖਾਂ ਨੇ ਆਪਣੇ ਵਿਆਹ ਇਸ ਦੇ ਤਹਿਤ ਰਜਿਸਟਰ ਵੀ ਕੀਤੇ ਹਨ। ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰਜਿਸਟ੍ਰੇਸ਼ਨ ਲਈ ਸਰਟੀਫ਼ਿਕੇਟ ਜਾਰੀ ਕਰਦੀ ਹੈ।

Related Articles

Back to top button