Punjab

ਏਧਰ ਵੀ ਧਿਆਨ ਦਿਓ,ਧਰਨਿਆਂ ਦਾ ਇੱਕ ਪਾਸਾ ਇਹ ਵੀ ਹੈ | Batala Dharna LIVE | Surkhab TV

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਨਾਲ ਸੰਬੰਧਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਸੂਬੇ ਭਰ ਵਿਚ ਰੇਲ ਪਟੜੀਆਂ, ਖ਼ਾਸ ਕਰਕੇ ਦਿੱਲੀ ਨੂੰ ਜਾਣ ਵਾਲੀਆਂ ਰੇਲ ਪਟੜੀਆਂ ‘ਤੇ ਧਰਨੇ ਕਿਸਾਨ ਸੰਗਠਨ ਦੇ ਐਲਾਨ ਮੁਤਾਬਿਕ ਵੀਰਵਾਰ ਨੂੰ ਸ਼ੁਰੂ ਹੋਏ ਇਹ ਧਰਨੇ 48 ਘੰਟੇ ਚੱਲਣਗੇ ਅਤੇ ਅਗਲੀ ਰਣਨੀਤੀ ਬਾਅਦ ‘ਚ ਐਲਾਨ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਰੋਨਾ ਦੀ ਆੜ ਹੇਠ ਪੰਜਾਬ ਦੇ ਦੋ ਲੱਖ ਕਿਸਾਨਾਂ ਨੂੰ ਨਹੀਂ ਮਿਲੇ 'PM ਕਿਸਾਨ ਯੋਜਨਾ' ਦੇ ਪੈਸੇਕਿਸਾਨ ਮਾਰੂ ਆਰਡੀਨੈਂਸਾਂ ਨੂੰ ਪਾਰਲੀਮੈਂਟ ‘ਚ ਵੀ ਧੱਕੇ ਨਾਲ ਪਾਸ ਕਰ ਕੇ ਖੇਤੀ ‘ਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜ਼ਾ ਕਰਾਉਣ ‘ਤੇ ਉਤਾਰੂ ਮੋਦੀ ਭਾਜਪਾ ਹਕੂਮਤ ਵਿਰੁਧ ਤਿੱਖਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਅੱਜ ਸ਼ੁਰੂ ਕੀਤੇ ਗਏ 48 ਘੰਟਿਆਂ ਦੇ ਰੇਲ ਜਾਮ ਦੀ ਹਮਾਇਤ ‘ਚ ਤਾਲਮੇਲ ਵਜੋਂ ਭਾਕਿਯੂ (ਏਕਤਾ ਉਗਰਾਹਾਂ) ਵਲੋਂ ਮਾਨਸਾ, ਬਰਨਾਲਾ, ਨਾਭਾ (ਪਟਿਆਲਾ) ਤੇ ਛਾਜਲੀ (ਸੰਗਰੂਰ) ਵਿਖੇ ਦਿੱਲੀ ਵਾਲੇ ਰੇਲਵੇ ਰੂਟਾਂ ‘ਤੇ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਗਏ। ਇਸ ਤੋਂ ਇਲਾਵਾ ਸਾਥੀ ਜੱਥੇਬੰਦੀਆਂ ਵਲੋਂ ਦੇਵੀਦਾਸਪੁਰਾ (ਜਲੰਧਰ) ਅਤੇ ਫਿਰੋਜ਼ਪੁਰ ਵਿਖੇ ਵੀ ਰੇਲ ਜਾਮ ਧਰਨੇ ਲਾਏ ਗਏ।

Related Articles

Back to top button