Agriculture

ਕਿਸਾਨਾਂ ਦੀਆਂ ਬਿਜਲੀ ਮੋਟਰਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਐਲਾਨ

ਕਿਸਾਨਾਂ ਦੀਆਂ ਬਿਜਲੀ ਮੋਟਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਾਫੀ ਅਫਹਾਰਾਂ ਉੱਠ ਰਹੀਆਂ ਸਨ। ਪਰ ਹੁਣ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕੈਪਟਨ ਸਰਕਾਰ ਨੇ ਸਾਰੀਆ ਅਫਵਾਵਾਂ ਉਪਰ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ ਜਿਸ ਨਾਲ ਕਿਸਾਨਾਂ ਨੂੰ ਕਾਫੀ ਖੁਸ਼ੀ ਹੋਵੇਗੀ।Subsidised power misuse, 100 tubewell connections to be cutਕੈਪਟਨ ਨੇ ਸਪੱਸ਼ਟ ਸ਼ਬਦਾਂ ਵਿੱਚ ਇਹ ਕਹਿ ਦਿੱਤਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਸਹੂਲਤ ਕਿਸਾਨਾਂ ਨੂੰ ਉਦੋਂ ਤੱਕ ਦਿੱਤੀ ਜਾਵੇਗੀ ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਮਾਹਿਰ ਵੱਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫਾਰਸ਼ ਨਹੀਂ ਮੰਨੇਗੀ ਅਤੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।ਇਸ ਸਬੰਧੀ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਚਰਚਾ ਦੇ ਦੌਰਾਨ ਮੌਨਟੇਕ ਸਿੰਘ ਆਹੂਲਵਾਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਮਾਹਿਰਾਂ ਦੀ ਰਿਪੋਰਟ ਕਿਸਾਨ ਵਿਰੋਧੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਹੈ, ਉਹ ਗੁੰਮਰਾਹਕੁੰਨ ਹੈ। ਜਦੋਂ ਸੂਬਾ ਸਰਕਾਰ ਨੇ ਹੀ ਸਪਸ਼ਟ ਕਰ ਦਿੱਤਾ ਹੈ ਕਿ Warning people off tainted drinking water may have killed children ...ਕਿਸਾਨਾਂ ਲਈ ਮੁਫਤ ਬਿਜਲੀ ਦੀ ਨੀਤੀ ਵਿੱਚ ਕੋਈ ਤਬਦੀਲੀ ਕਰਨ ਦੀ ਯੋਜਨਾ ਨਹੀਂ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ, ਬਿਜਲੀ ਪੱਖੋਂ ਸਰਪਲੱਸ ਸੂਬਾ ਹੈ। ਜਿਸ ਕਾਰਨ ਉਨਾਂ ਦੀ ਸਰਕਾਰ ਨੇ ਉਦਯੋਗਿਕ ਬਿਜਲੀ ਦੀ ਕੀਮਤ ਪੰਜ ਰੁਪਏ ਪ੍ਰਤੀ ਯੂਨਿਟ ਤੈਅ ਕੀਤੀ ਹੈ। ਇਸ ਨਾਲ ਸੂਬੇ ਵਿੱਚ ਨਿਵੇਸ਼ ਲਈ ਉਦਯੋਗ ਨੂੰ ਰਿਆਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ। ਉਨਾਂ ਨੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਸਨਅਤ ਨੂੰ ਉਤਸ਼ਾਹਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਕੈਪਟਨ ਦੇ ਇਸ ਸਪਸ਼ਟੀਕਰਨ ਨਾਲ ਕਿਸਾਨ ਖੁਸ਼ ਹਨ ਅਤੇ ਇੱਕ ਵੱਡੀ ਚਿੰਤਾ ਤੋਂ ਮੁਕਤ ਹੋ ਗਏ ਹਨ।

Related Articles

Back to top button