Punjab

ਕਿਸਾਨਾਂ ਦੇ ਹੱਕ ਵਿੱਚ Navjot Sidhu ਅਤੇ ਹੋਰ ਕਾਂਗਰਸੀ ਪਹੁੰਚ ਗਏ ਦਿੱਲੀ | Surkhab TV

ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਕਰਨ ਤੋਂ ਇਨਕਾਰ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਅੱਜ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ‘ਚ ਸ਼ਾਮਲ ਹੋਣ ਲਈ ਜਾ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਪੁਲਸ ਵੱਲੋਂ ਬਾਰਡਰ ‘ਤੇ ਹੀ ਰੋਕ ਲਿਆ ਗਿਆ।ਇੱਥੋਂ ਤੱਕ ਕਿ ਸਿੱਧੂ ਨਾਲ ਗਏ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨਾਲ ਪੁਲਸ ਵੱਲੋਂ ਧੱਕਾ-ਮੁੱਕੀ ਵੀ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਧਰਨਾ ਦੇਣ ਜਾ ਰਹੇ ਆਗੂਆਂ ਨੂੰ ਰੋਕਿਆ ਜਾ ਰਿਹਾ ਹੈ,As Gandhis face questions, Sidhu maintains silence | Cities News,The Indian  Express ਜਦੋਂ ਕਿ ਆਮ ਬੰਦੇ ਨੂੰ ਲੰਘਣ ਦਿੱਤਾ ਜਾ ਰਿਹਾ ਹੈ।ਸਿੱਧੂ ਨੇ ਕਿਹਾ ਕਿ ਇੱਥੇ ਲੋਕਤੰਤਰ ਨੂੰ ਡੰਡਾਤੰਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਕਿਸ ਗੱਲ ਦਾ ਡਰ ਹੈ, ਜੋ ਪੰਜਾਬੀਆਂ ਨੂੰ ਦਬਾਉਣ ‘ਚ ਲੱਗੀ ਹੋਈ ਹੈ ਪਰ ਪੰਜਾਬੀ ਕਿਸੇ ਤੋਂ ਨਹੀਂ ਦੱਬੇ ਅਤੇ ਨਾ ਹੀ ਦੱਬਣਗੇ।ਸਿੱਧੂ ਨੇ ਕਿਹਾ ਕਿ ਦਿੱਲੀ ਪੁਲਸ ਕੋਲ ਕੋਈ ਲਿਖ਼ਤੀ ਹੁਕਮ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਰਾਹ ‘ਚ ਖੜ੍ਹਾ ਲਿਆ ਗਿਆ ਹੈ।

Related Articles

Back to top button