Punjab
ਕਿਸਾਨੀ ਮੋਰਚਾ ਬਰਗਾੜੀ ਵਾਂਗ ਖਰਾਬ ਨਾ ਹੋ ਜਾਵੇ, ਦਾਦੂਵਾਲ ਦੀ ਪੂਰੀ ਗੱਲ ਸੁਣੋ | Surkhab TV

ਸੰਭੂ ਬੈਰੀਅਰ ਤੇ ਅੱਜ ਅਦਾਕਾਰ ਤੇ ਕਲਾਕਾਰ ਦੀਪ ਸਿੰਘ ਸਿੱਧੂ ਸਮੇਤ ਵੱਖ ਵੱਖ ਪੰਜਾਬ ਦੇ ਸੁਹਿਰਦ ਆਗੂਆਂ, ਕਿਸਾਨ ਆਗੂਆਂ ਤੇ ਸਮੁੱਚੇ ਪੰਜਾਬੀਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਖ਼ਿਲਾਫ਼ ਪੱਕਾ ਮੋਰਚਾ ਲਗਾ ਦਿੱਤਾ ਗਿਆ।ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸ ਮੋਰਚੇ ਵਿਚ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰਨੂੰ ਕੋਸਿਆ।ਜਦੋਂ ਤੱਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਨੂੰ ਵਾਪਸ ਨਹੀ ਲੈਂਦੀ ਉਦੋਂ ਤੱਕ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇ।ਇਸ ਮੋਰਚੇ ਵਿਚ ਸਮੂਹ ਕਿਸਾਨ, ਮਜਦੂਰ, ਸਿੱਖ ਜਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਰੋਸ ਮੁਜਾਹਰੇ ਕੀਤੇ ਗਏ