Agriculture

ਕੈਪਟਨ ਨੇ ਝੋਨੇ ਦੀ ਵਾਢੀ ਨੂੰ ਲੈਕੇ ਕਿਸਾਨਾਂ ਨੂੰ ਦਿੱਤੀ ਇਹ ਚੇਤਾਵਨੀ!

ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਨੂੰ ਲੈਕੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਨੂੰ ਇਹ ਵਿਸ਼ਵਾਸ ਦਵਾਈਆਂ ਕਿ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਤੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ ਅਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਜਿਆਦਾ ਕਾਹਲੀ ਨਾਲ ਝੋਨੇ ਦੀ ਵਾਢੀ ਨਾ ਕਰਨ। ਕਿਉਂਕਿ ਸਮੇਂ ਤੋਂ ਪਹਿਲਾਂ ਮੰਡੀਆਂ ਵਿੱਚ ਫ਼ਸਲ ਲਿਆਉਣ ਨਾਲ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ ਕਿਉਂਕਿ ਫਸਲ ਚੰਗੀ ਤਰਾਂ ਪੱਕੀ ਨਹੀਂ ਹੋਵੇਗੀ।ਕੈਪਟਨ ਨੇ ਆਪਣੇ ਫੇਸਬੁੱਕ ਲਾਈਵ ਦੌਰਾਨ ਪੰਜਾਬ ਦੀਆਂ ਸਬਜ਼ੀਆਂ ਦੇਸ਼ ਦੇ ਹੋਰ ਭਾਗਾਂ ਵਿੱਚ ਭੇਜਣ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕਰਨ ਅਤੇ ਆਪਣੀ ਪਿਛਲੀ ਸਰਕਾਰ ਦੌਰਾਨ ਕੀਤੇ ਉਦਯੋਗਾਂ ਨਾਲ ਸਿੱਧੀ ਖਰੀਦ ਲਈ ਸਮਝੌਤਾ ਕਰਨ ਦੇ ਵਾਅਦੇ ਉਤੇ ਕਿਹਾ ਕਿ ਉਹ ਜਲਦ ਹੀ ਇਸ ਮਾਮਲੇ ਉੱਤੇ ਗੌਰ ਕਰਕੇ ਕੰਮ ਸ਼ੁਰੂ ਕਰਨਗੇ।ਇਸੇ ਦੌਰਾਨ ਕੈਪਟਨ ਨੂੰ ਲੁਧਿਆਣਾ ਦੇ ਇਕ ਵਾਸੀ ਦੀ ਡੇਅਰੀ ਤਕਨਾਲੋਜੀ ਤੇ ਖੇਤੀਬਾੜੀ ਵਿਸ਼ਿਆਂ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸਕੂਲ ਸਿੱਖਿਆ ਦਾ ਭਾਗ ਬਣਾਉਣ ਦੀ ਅਪੀਲ ਕੀਤੀ ਤਾਂ ਮੁੱਖ ਮੰਤਰੀ ਨੇ ਇਸਤੇ ਸਹਿਮਤੀ ਜਤਾਉਂਦਿਆਂ ਕਿਹਾ ਕਿ ਡੇਅਰੀ ਫਾਰਮਿੰਗ ਤੇ ਖੇਤੀਬਾੜੀ ਪੰਜਾਬ ਦੇ ਪੇਂਡੂ ਅਰਥਚਾਰੇ ਦਾ ਧੁਰਾ ਹੈ ਅਤੇ ਇਨ੍ਹਾਂ ਵਿਸ਼ਿਆਂ ਨੂੰ ਵਿਗਿਆਨਕ ਤੌਰ ਉਤੇ ਪੜ੍ਹਾਉਣ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਇਸ ਬਾਰੇ ਜਰੂਰ ਪੱਤਰ ਲਿਖਣਗੇ।ਆਪਣੇ ਲਾਈਵ ਦੌਰਾਨ ਕੈਪਟਨ ਨੇ ਇਹ ਖੁਲਾਸਾ ਕੀਤਾ ਕਿ ਸਾਲ 2021-22 ਵਿਚਕਾਰ ਉਹ ਪੰਜਾਬ ਦੇ ਨੌਜਵਾਨਾਂ ਨੂੰ ਛੇ ਲੱਖ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨਗੇ, ਜਿਸ ਵਿੱਚੋਂ ਇਕ ਲੱਖ ਸਰਕਾਰੀ ਨੌਕਰੀਆਂ ਅਗਲੇ ਮਹੀਨੇ ਤੋਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਯਾਨੀ ਹੁਣ ਜਲਦੀ ਹੀ ਪੰਜਾਬ ਦੇ ਬੇਰੋਜ਼ਗਾਰ ਅਤੇ ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨਾਂ ਨੂੰ ਖੁਸ਼ਖਬਰੀ ਮਿਲ ਸਕਦੀ ਹੈ।

Related Articles

Back to top button