Agriculture

ਕੈਪਟਨ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਵੱਡੀ ਰਾਹਤ, ਕਿਸਾਨਾਂ ਨੂੰ ਹੋਵੇਗਾ ਇਹ ਵੱਡਾ ਫਾਇਦਾ

ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਰਾਹਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦਾ ਪ੍ਰਮਾਣਿਤ ਬੀਜ 50 ਫੀਸਦੀ ਸਬਸਿਡੀ ਉਤੇ ਮੁਹੱਈਆ ਕਰਵਾਉਣ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਦੇ ਅਨੁਸਾਰ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸਦਾ ਲਾਭ ਲਗਭਗ 2.5 ਲੱਖ ਕਿਸਾਨਾਂ ਨੂੰ ਮਿਲੇਗਾ।ਕੈਪਟਨ ਵੱਲੋਂ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਬਸਿਡੀ ਵਾਲਾ ਬੀਜ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ। ਉਨ੍ਹਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ।ਨਾਲ ਹੀ ਮੁੱਖ ਮੰਤਰੀ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਕਿ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਣ ਤੇ ਜਾਂ ਫਿਰ ਕਿਸੇ ਗਲਤੀ ‘ਤੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ / ਕਰਮਚਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।ਬੀਜ ਸਬਸਿਡੀ ਲਈ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ `ਚ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਸਬਸਿਡੀ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਟਰਾਂਸਫਰ ਕੀਤੀ ਜਾਵੇਗੀ। ਨਾਲ ਹੀ ਦੱਸ ਦੇਈਏ ਕਿ ਕਣਕ ਦੇ ਬੀਜ `ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ।

Related Articles

Back to top button