ਖਾਲਿਸਤਾਨੀਆਂ ਦਾ ਸਵਾਗਤ ਕਰੇਗਾ ਪਾਕਿਸਤਾਨ | Pak Railway Minister’s Statement on Khalistani Sikhs Welcome

ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਇਰਾਦਾ ਹੈ।ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ।ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਟੂਰਿਜ਼ਮ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਲਾਂਘਾ ਖੋਲ੍ਹਣ ਸਬੰਧੀ ਮਤੇ ’ਤੇ ਅੱਗੇ ਵਧਣ ਦਾ ਫ਼ੈਸਲਾ ਇਸਲਾਮੀ ਸਿਧਾਂਤਾਂ ਮੁਤਾਬਕ ਕੀਤਾ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਅਤੇ ਪਾਕਿਸਤਾਨ ਦੇ ਅੰਤਰ-ਵਿਸ਼ਵਾਸ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੁਲਾਰਾ ਦੇਣ ਦੀ ਨੀਤੀ ਦੀ ਵਕਾਲਤ ਕਰਦਾ ਹੈ।
ਕਰਤਾਰਪੁਰ ਲਾਂਘੇ ਨੂੰ ਪਹਿਲੀ ਵਾਰ 1999 ਵਿੱਚ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਨਵਾਜ਼ ਸ਼ਰੀਫ ਅਤੇ ਅਟਲ ਬਿਹਾਰੀ ਵਾਜਪਾਈ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀ
ਇਹ ਕੋਰੀਡੋਰ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੀ 550 ਵੀਂ ਵਰ੍ਹੇਗੰਢ ਤੋਂ ਪਹਿਲਾਂ ਪੂਰਾ ਹੋ ਜਾਏਗਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮੁਲਕਾਂ ਵੱਲੋਂ ਇਸ ਲਾਂਘੇ ਦੇ ਖੁੱਲ੍ਹਣ ਦੀ ਤੁਲਨਾ ਬਰਲਿਨ ਦੀ ਦੀਵਾਰ ਦੇ ਡਿੱਗਣ ਨਾਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਕਰਤਾਰਪੁਰ ਲਾਂਘਾ ਜੰਗ ਤੋਂ ਪੈਦਾ ਹੋਣ ਵਾਲੇ ਹਨੇਰੇ ਵਿਰੁੱਧ ਅਮਨ ਦੀ ਲੋਅ ਹੈ।