AgriculturePunjab

ਖੇਤੀ ਬਿੱਲਾਂ ਨੂੰ ਲੈਕੇ ਬੀਜੇਪੀ ਨੂੰ ਪੰਜਾਬ ਵਿੱਚ ਲੱਗਾ ਪਹਿਲਾ ਝਟਕਾ

ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰਤੀ ਵਿਰੋਧ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਖੇਤੀ ਬਿੱਲ ਹੁਣ ਭਾਰਤੀ ਜਨਤਾ ਪਾਰਟੀ ਲਈ ਗਲੇ ਦੀ ਹੱਡੀ ਬਣ ਗਏ ਹਨ ਅਤੇ ਪਾਰਟੀ ਨੂੰ ਪੰਜਾਬ ਵਿੱਚ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ।ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਕਾਰਨ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਬੁਲਾਰਾ ਅਤੇ ਜ਼ਿਲ੍ਹਾ ਤਰਨਤਾਰਨ ਦੇ 5 ਸਾਲ ਲਗਾਤਾਰ ਪ੍ਰਧਾਨ ਰਹੇ ਐਡਵੋਕੇਟ ਆਰ. ਪੀ. ਸਿੰਘ ਮੈਣੀ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਸਤੀਫਾ ਦਿੰਦਿਆਂ ਉਨ੍ਹਾਂ ਨੇ ਇਹ ਸਪੱਸ਼ਟ ਕਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਨੂੰ ਨਜ਼ਰਅੰਦਾਜ਼ ਕਰਦੇ ਹੋਏ ਤਾਨਾਸ਼ਾਹੀ ਕੀਤੀ ਗਈ ਹੈ ਅਤੇ ਬਹੁਮਤ ਦੇ ਜ਼ੋਰ ਤੇ ਬਿੱਲ ਪਾਸ ਕਰਵਾ ਲਏ ਗਏ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਉਹ ਲੋਕਤੰਤਰ ਦਾ ਗਲਾ ਘੁੱਟਣ ਵਾਲੀ ਪਾਰਟੀ ਨਾਲ ਕਿਸੇ ਵੀ ਤਰਾਂ ਦਾ ਸਬੰਧ ਨਹੀਂ ਰੱਖਣਾ ਚਾਹੁੰਦੇ। ਐਡਵੋਕੇਟ ਮੈਣੀ ਨੇ ਕਿਹਾ ਕਿ ਉਨ੍ਹਾਂ ਨੇ ਲਗਾਤਾਰ 20 ਸਾਲ ਭਾਰਤੀ ਜਨਤਾ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਪਾਰਟੀ ਸੰਘਰਸ਼ਾਂ ਦੌਰਾਨ ਉਨ੍ਹਾਂ ਨੇ ਖੂਨ-ਪਸੀਨਾ ਵਹਾਇਆ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਇਹ ਬਿਲਕੁਲ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਹਨ ਅਤੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਇਸ ਕਾਲੇ ਕਾਨੂੰਨ ਦਾ ਸਾਥ ਨਹੀਂ ਦੇਣਗੇ।ਮੈਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਵੀ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਪੰਜਾਬ ਦੇ ਪਾਣੀ ਦੇ ਮੁੱਦੇ ‘ਤੇ ਆਪਣਾ ਰੁਖ਼ ਸਪੱਸ਼ਟ ਕੀਤਾ ਗਿਆ ਹੈ ਜਿਸ ਕਾਰਨ ਉਹ ਹੁਣ ਇਸ ਪਾਰਟੀ ਨਾਲ ਇਕ ਕਦਮ ਵੀ ਅੱਗੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਉਹ ਆਪਣੀ 20 ਸਾਲ ਦੀ ਸੇਵਾ ਨੂੰ ਪੰਜਾਬ ਦੀ ਕਿਸਾਨੀ, ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਪਾਣੀ ਨੂੰ ਸਮਰਪਿਤ ਕਰਦੇ ਹਨ ਅਤੇ ਭਾਜਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ।

Related Articles

Back to top button