Agriculture

ਖੇਤੀ ਬਿੱਲਾਂ ਵਾਸਤੇ ਕਿਸਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਆਖਿਰਕਾਰ ਮੋਦੀ ਨੂੰ ਕਹਿਣੀ ਪਈ ਇਹ ਗੱਲ

ਦੇਸ਼ ਭਰ ‘ਚ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਚੱਲ ਰਹੇ ਕਿਸਾਨ ਅੰਦੋਲਨਾਂ, ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਹੀ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਤਿੱਖੇ ਵਿਰੋਧ ਦੇ ਬਾਵਜੂਦ ਵੀ ਲੋਕਸਭਾ ‘ਚ ਖੇਤੀਬਾੜੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਮੁੱਲ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ‘ਤੇ ਕਿਸਾਨ (ਸੁਰੱਖਿਆ ਅਤੇ ਸਸ਼ਕਤੀਕਰਨ ਬਿੱਲ) 2020 ਪਾਸ ਹੋ ਗਿਆ ਹੈ।ਕਿਸਾਨਾਂ ਦੇ ਸਖਤ ਵਿਰੋਧ ਨੂੰ ਦੇਖਦੇ ਹੋਏ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁੱਦੇ ਤੇ ਪਹਿਲੀ ਵਾਰ ਕੁਝ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਲੋਕਸਭਾ ‘ਚ ਖੇਤੀਬਾੜੀ ਸਬੰਧਿਤ ਬਿੱਲ ਪਾਸ ਹੋਣ ਤੋਂ ਬਾਅਦ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ” ਬਹੁਤ ਸਾਰੀਆਂ ਤਾਕਤਾਂ ਕਿਸਾਨਾਂ ਨੂੰ ਗੁੰਮਰਾਹ ਕਰਨ ‘ਚ ਲੱਗੀਆਂ ਹੋਈਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ MSP ਅਤੇ ਸਰਕਾਰੀ ਖਰੀਦ ਦੀ ਵਿਵਸਥਾ ਇਸੇ ਤਰਾਂ ਹੀ ਬਣੀ ਰਹੇਗੀ। ਇਹ ਨਵੇਂ ਬਿੱਲ ਲਿਆਉਣ ਦਾ ਅਸਲੀ ਮਕਸਦ ਕਿਸਾਨਾਂ ਨੂੰ ਕਈ ਹੋਰ ਵਿਕਲਪ ਪ੍ਰਦਾਨ ਕਰਨਾ ਹੈ ਨਾਲ ਹੀ ਇਹ ਬਿੱਲ ਕਿਸਾਨਾਂ ਨੂੰ ਸਹੀ ਮਾਇਨੇ ‘ਚ ਮਜ਼ਬੂਤ ਕਰਨ ਵਿਚ ਮਦਦ ਕਰਨਗੇ।”ਯਾਨੀ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨਾਂ ਨੂੰ ਸਰਕਾਰੀ ਮੰਡੀਆਂ ਦੇ ਨਾਲ ਨਾਲ ਹੋਰ ਕਿਤੇ ਵੀ ਫਸਲ ਵੇਚਣ ਦੀ ਮਨਜ਼ੂਰੀ ਦਿੰਦੇ ਹਨ, ਪਰ ਕਿਸਾਨ ਇਹ ਨਾ ਸੋਚਣ ਕਿ ਸਰਕਾਰੀ ਖਰੀਦ ਖ਼ਤਮ ਕਰ ਦਿੱਤੀ ਜਾਵੇਗੀ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ, ‘ਇਨ੍ਹਾਂ ਖੇਤੀਬਾੜੀ ਸੁਧਾਰ ਬਿੱਲਾਂ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਨਵੇਂ-ਨਵੇਂ ਮੌਕੇ ਮਿਲਣਗੇ, ਜਿਸ ਨਾਲ ਉਨ੍ਹਾਂ ਦਾ ਮੁਨਾਫ਼ਾ ਵਧੇਗਾ। ਇਸ ਨਾਲ ਸਾਡੇ ਖੇਤੀਬਾੜੀ ਖੇਤਰ ਨੂੰ ਜਿੱਥੇ ਆਧੁਨਿਕ ਟੈਕਨੋਲਾਜੀ ਦਾ ਸਾਥ ਮਿਲੇਗਾ, ਉਥੇ ਹੀ ਕਿਸਾਨ ਮਜਬੂਤ ਹੋਣਗੇ।’

Related Articles

Back to top button