ਗਿਆਨੀ ਰਾਮ ਸਿੰਘ ਗੁੱਸੇ ਵਿਚ ਭੜਕੇ | ਸੁਣਾਈਆਂ ਖਰੀਆਂ ਖਰੀਆਂ | Surkhab TV

ਇਸ ਮਾਮਲੇ ਦੀ ਪੜਤਾਲ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਫਰੀਦਕੋਟ ਦੀ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਮੁਲਜ਼ਮ ਵਜੋਂ ਨਾਮਜ਼ਦ ਕਰ ਦਿੱਤਾ ਹੈ।ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਪੰਜਾਬ ਪੁਲਿਸ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਮੀਡੀਆ ਨੂੰ ਦੱਸਿਆ ਕਿ ਜਾਂਚ ਅਤੇ ਕੁਝ ਮੁਲਜ਼ਮਾਂ ਦੇ ਬਿਆਨਾਂ ਤੋਂ ਇਹ ਪਤਾ ਲੱਗਿਆ ਹੈ ਕਿ ਫਰੀਦਕੋਟ ਦੇ 2015 ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਮਾਮਲਾ ਡੇਰਾ ਮੁਖੀ ਦੀ ਸਲਾਹ ਨਾਲ ਅੰਜਾਮ ਦਿੱਤਾ ਗਿਆ ਸੀ।ਦਾ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ ਇਹ ਸਾਜ਼ਿਸ ਡੇਰੇ ਦੀ ਕੇਂਦਰੀ ਕਾਰਜਕਾਰਨੀ ਦੇ ਹੁਕਮਾਂ ਉੱਤੇ ਬਲਾਕ ਕਮੇਟੀ ਨੇ ਅੰਜ਼ਾਮ ਦਿੱਤੀ ਸੀ। ਇਸ ਮਾਮਲੇ ਵਿਚ ਕੁੱਲ 11 ਜਣੇ ਦੋਸ਼ੀ ਹਨ ਜਿਨ੍ਹਾਂ ਵਿਚ 7 ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਇੱਕ ਮਹਿੰਦਰ ਸਿੰਘ ਬਿੱਟੂ ਦੀ ਮੌਤ ਹੋ ਚੁੱਕੀ ਹੈ।ਜਾਂਚ ਟੀਮ ਦੀ ਅਗਵਾਈ ਕਰ ਰਹੇ ਜਲੰਧਰ ਰੇਂਜ ਦੇ ਡੀਆਈਜੀ ਰਣਬੀਰ ਸਿੰਘ ਖਟੜਾ ਨੇ ਦੱਸਿਆ ਕਿ ਅਦਾਲਤ ਵਿੱਚ ਇਸ ਬਾਬਤ ਬਾਕਾਇਦਾ ਚਲਾਨ ਪੇਸ਼ ਕਰ ਦਿੱਤਾ ਗਿਆ ਹੈ