Sikh News

ਗੁਰੂ ਗ੍ਰੰਥ ਸਾਹਿਬ ਜੀ ਬਾਰੇ ਆਹ ਗੱਲਾਂ ਹਰ ਸਿੱਖ ਨੂੰ ਪਤਾ ਹੋਣੀਆਂਂ ਚਾਹੀਦੀਆਂ | Surkhab TV

ਅੱਜ ਉਹ ਇਤਿਹਾਸਿਕ ਦਿਨ ਹੈ ਜਿਸ ਦਿਨ ਸ਼੍ਰੀ ਗੁਰੂ ਅਰਜਨ ਸਾਹਿਬ ਨੇ ਇਹ ਪਵਿੱਤਰ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਕੀਤਾ1604 ਈਸਵੀ ਵਿੱਚ ਅੱਜ ਦੇ ਦਿਨ ਗੁ. ਰਾਮਸਰ ਸਾਹਿਬ ਤੋਂ ਸੰਗਤਾਂ ਦੀ ਭਰਪੂਰ ਹਾਜ਼ਰੀ ਵਿੱਚ ਨਗਰ ਕੀਰਤਨ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੀਕ ਬਾਬਾ ਬੁੱਢਾ ਜੀ ਦੇ ਸੀਸ ਤੇ ਸਜਾ, ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਚਵਰ ਕਰਦੇ ਪੁੱਜੇ ਅਤੇ ਪਹਿਲਾਂ ਪ੍ਰਕਾਸ਼ ਭਾਦੋਂ ਸੁਦੀ ਪਹਿਲੀ ਸੰਮਤ 1661,ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ। ਬਾਬਾ ਬੁੱਢਾ ਜੀ, ਜਿਨ੍ਹਾਂ ਦਾ ਇਹ ਸੁਭਾਗ ਸੀ, ਕਿ ਉਸ ਵੇਲੇ ਤੱਕ ਸਾਰੇ ਗੁਰੂ ਸਾਹਿਬਾਨ ਦੇ ਦਰਸ਼ਨ ਕਰ ਚੁੱਕੇ ਸਨ, ਰੂਹਾਨੀਅਤ ਦੇ ਮੁਜੱਸਮੇ ਅਤੇ ਸਿੱਖੀ ਜੀਵਨ ਦੀ ਸਾਕਾਰ ਮੂਰਤ ਜਾਨ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਨਿਯੁਕਤ ਹੋਏ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਕੋਟਿਨ ਕੋਟ ਮੁਬਾਰਕਾਂ !! ਜੁਗੋ-ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…ਚਵਰ-ਤਖ਼ਤ ਦੇ ਮਾਲਕ, ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਧਰਮ ਦੇ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲੇ ਪਾਵਨ ਧਰਮ ਗ੍ਰੰਥ ਹਨ।ਸਮੂਹ ਧਰਮਾਂ ਦੇ ਇਤਿਹਾਸ ਵਿਚ ਇਹੋ ਇਕ ਅਜਿਹਾ ਅਦੁੱਤੀ ਪਾਵਨ ਗ੍ਰੰਥ ਹੈ, ਜਿਸ ਦਾ ਰੋਜ਼ਾਨਾ ਪ੍ਰਕਾਸ਼ ਤੇ ਸੁਖ ਆਸਣ ਬੜੇ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਜਾਂਦਾ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸਾਂ, ਬੇਨਤੀਆਂ ਤੇ ਜੋਦੜੀਆਂ ਕਰਦੇ ਹਨ।ਸਿੱਖਾਂ ਦੇ ਧਾਰਮਿਕ ਗ੍ਰੰਥ ਦਾ ਪਹਿਲਾ ਰੂਪ ਪੋਥੀਆਂ ਸਨ ਜਿਹਨਾਂ ਵਿੱਚ ਪਹਿਲੇ ਚਾਰ ਗੁਰੂਆਂ ਦੀ ਬਾਣੀ ਦਰਜ ਕੀਤੀ ਹੋਈ ਸੀ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਚਾਰ ੁਰੂ ਸਹਾਿਬਾਨਾਨ ਦੀ ਬਾਣੀ ਨੂੰ ਇਕੱਠਿਆਂ ਕਿਤਾ ਤੇ ਆਪਣੀ ਬਾਣੀ ਅਤੇ 31 ਹੋਰ ਭਾਰਤੀ ਸੰਤਾਂ-ਭਗਤਾਂ ਦੀਆਂ ਰਚਨਾਵਾਂ ਸ਼ਾਮਲ ਕਰਦੇ ਹੋਏ ਇੱਕ ਅਨੋਖਾ ਸੰਗ੍ਰਹਿ ਤਿਆਰ ਕੀਤਾ। ਇਸ ਗ੍ਰੰਥ ਨੂੰ ਲਿਖਣ ਦਾ ਕਾਰਜ ਭਾਈ ਗੁਰਦਾਸ ਜੀ ਨੂੰ ਸੌਂਪਿਆ ਗਿਆ। Guru Granth Sahib Ji - God Pictures | Sri guru granth sahib, Shri ...1604 ਈ. ਵਿੱਚ ਇਸ ਸੰਗ੍ਰਹਿ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਰਕਾਸ਼ ਕੀਤਾ ਗਿਆ.. ਸਿੱਖਾਂ ਦੇ ਇਸ ਗ੍ਰੰਥ ਨੂੰ ਪਹਿਲਾਂ “ਪੋਥੀ ਸਾਹਿਬ” ਦਾ ਨਾਮ ਦਿਤਾ ਗਿਆ ਸੀ ਪਰ ਬਾਦ ਵਿੱਚ ਇਹ ਬਦਲ ਕੇ “ਆਦਿ ਗ੍ਰੰਥ” ਹੋ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਰਚੇ 1345 ਸ਼ਬਦ, 62 ਅਸ਼ਟਪਦੀਆਂ, 62 ਛੰਤ, 6 ਵਾਰਾਂ (ਵਾਰਾਂ ਦੀਆਂ 110 ਪਉੜੀਆਂ ਹਨ ਅਤੇ 7 ਹੋਰ ਪੌੜੀਆਂ ਗਉੜੀ, ਸਾਰੰਗ ਤੇ ਮਲ੍ਹਾਰ ਦੀ ਵਾਰ ਵਿਚ ਰਚੀਆਂ), 277 ਸਲੋਕ (13 ਹੋਰ ਸਲੋਕ ਆਪ ਜੀ ਨੇ ਰਚੇ, 8 ਬਾਬਾ ਫਰੀਦ ਜੀ ਦੇ ਸਲੋਕਾਂ ਵਿਚ ਅਤੇ 5 ਭਗਤ ਕਬੀਰ ਜੀ ਦੇ ਸਲੋਕ) ਰਚੇ। ਇਸ ਤੋਂ ਇਲਾਵਾ ਪਹਿਰੇ, ਬਾਰਹਮਾਹਾ, ਦਿਨ ਰੈਣਿ, ਬਾਵਨ ਅੱਖਰੀ, ਸੁਖਮਨੀ ਸਾਹਿਬ, ਥੀਤੀ, ਬਿਰਹੜੇ, ਗੁਣਵੰਤੀ, ਰਾਗ ਮਾਰੂ ‘ਚ ਅੰਜਲੀਆਂ ਤੇ ਸੋਹਲੇ, ਰਾਗਾਂ ਦੀ ਸਮਾਪਤੀ ‘ਤੇ 67 ਸਹਸਕ੍ਰਿਤੀ ਸਲੋਕ, 24 ਸਲੋਕ ਗਾਥਾ, ਫੁਨਹੇ ਦੇ 24, ਚਉਬੋਲੇ ਦੇ 11 ਸ਼ਬਦ ਅਤੇ 20 ਸਵੱਈਆ ਆਦਿ ਦੀ ਰਚਨਾ ਵੀ ਕੀਤੀ। ਇੰਝ ਆਪ ਜੀ ਦੇ ਰਚੇ ਹੋਏ ਕੁੱਲ 2218 ਸ਼ਬਦ ਤੇ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ (974 ਸ਼ਬਦ ਤੇ ਸਲੋਕ), ਸ੍ਰੀ ਗੁਰੂ ਅੰਗਦ ਦੇਵ ਜੀ (62 ਸਲੋਕ), ਸ੍ਰੀ ਗੁਰੂ ਅਮਰਦਾਸ ਜੀ (907 ਪਦ ਤੇ ਸਲੋਕ), ਸ੍ਰੀ ਗੁਰੂ ਰਾਮ ਦਾਸ ਜੀ (679 ਪਦ ਤੇ ਸਲੋਕ), ਸ੍ਰੀ ਗੁਰੂ ਅਰਜਨ ਦੇਵ ਜੀ (2218 ਪਦ ਤੇ ਸਲੋਕ), ਸ੍ਰੀ ਗੁਰੂ ਤੇਗ ਬਹਾਦਰ ਜੀ (115 ਪਦ ਤੇ ਸਲੋਕ) ਦੀ ਬਾਣੀ ਸ਼ਾਮਲ ਹੈ। ਕੁੱਝ ਇਤਿਹਾਸਕਾਰ ਮੰਨਦੇ ਹਨ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ‘ਚ ਇਕ ਦੋਹਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਲਿਖਿਆ ਹੋਇਆ ਹੈ ਪਰ ਬਹੁਤ ਇਤਿਹਾਸਕਾਰ ਇਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਲਿਖਿਆ ਹੀ ਮੰਨਦੇ ਹਨ।ਇਸ ਤੋਂ ਇਲਾਵਾ ਭਗਤ ਜੈਦੇਵ (2 ਸ਼ਬਦ), ਸ਼ੇਖ ਫਰੀਦ (130 ਸਲੋਕ, 4 ਸ਼ਬਦ), ਭਗਤ ਤਿਰਲੋਚਨ ਜੀ (4 ਸ਼ਬਦ), ਭਗਤ ਨਾਮਦੇਵ ਜੀ (60 ਸ਼ਬਦ), ਭਗਤ ਰਾਮਾਨੰਦ ਜੀ (1 ਸ਼ਬਦ), ਭਗਤ ਸਧਨਾ ਜੀ (1 ਸ਼ਬਦ), ਭਗਤ ਬੇਣੀ ਜੀ (1 ਸ਼ਬਦ), ਭਗਤ ਰਵਿਦਾਸ ਜੀ (41 ਸ਼ਬਦ), ਭਗਤ ਕਬੀਰ ਜੀ (292 ਸ਼ਬਦ, 249 ਸਲੋਕ), ਭਗਤ ਧੰਨਾ ਜੀ (4 ਸ਼ਬਦ), ਭਗਤ ਪੀਪਾ ਜੀ (1 ਸ਼ਬਦ), ਭਗਤ ਸੇਨ ਜੀ (1 ਸ਼ਬਦ), ਭਗਤ ਪਰਮਾਨੰਦ (1 ਸ਼ਬਦ), ਭਗਤ ਸੂਰਦਾਸ (1 ਸ਼ਬਦ), ਭਗਤ ਭੀਖਨ ਜੀ (2 ਸ਼ਬਦ), ਭਾਈ ਮਰਦਾਨਾ ਜੀ (3 ਸਲੋਕ), ਬਾਬਾ ਸੁੰਦਰ ਜੀ (6 ਪਉੜੀਆਂ), ਡੂਮ ਸੱਤਾ ਤੇ ਰਾਏ ਬਲਵੰਡ (8 ਪਦੇ, ਭਾਵ ਇਕ ਵਾਰ) ਦੀ ਬਾਣੀ ਨੂੰ ਵੀ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸਨਮਾਨ ਤੇ ਸਤਿਕਾਰ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ 11 ਭੱਟਾਂ ਕਲਸਹਾਰ, ਜਾਲਪ, ਕੀਰਤ, ਸੱਲ, ਭੱਲ, ਨੱਲ, ਮਥੁਰਾ, ਗਯੰਦ, ਭੀਖਾ, ਬੱਲ ਅਤੇ ਹਰਬੰਸ ਜੀ ਦੇ 123 ਸਵੱਈਏ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕੀਤੇ ਗਏ ਹਨ।

Related Articles

Back to top button