News

ਗੁ.ਬੇਰ ਸਾਹਿਬ ਦੇ ਮੈਨੇਜਰ ਨੂੰ ਜਦ ਹਰਪ੍ਰੀਤ ਸਿੰਘ ਮੱਖੂ ਨੇ ਲਾ ਲਿਆ ਫੋਨ!

ਪੰਜਾਬੀ ਗਾਇਕ ਗੁਰਦਾਸ ਮਾਨ ਕੈਨੇਡਾ ਦੇ ਆਪਣੇ ਸ਼ੋਅ ਤੋਂ ਬਾਅਦ ਵਤਨ ਪਰਤ ਆਏ ਹਨ। ਉਨ੍ਹਾਂ ਆਉਂਦਿਆਂ ਹੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਗੁਰਦਾਸ ਮਾਨ ਨਾਂ ਸਿਰਫ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਸਗੋ ਕਥਾ ਅਤੇ ਕੀਰਤਨ ਦਾ ਅਨੰਦ ਵੀ ਮਾਣਿਆ। ਖਬਰਾਂ ਮੁਤਾਬਕ ਗੁਰਦਾਸ ਮਾਨ ਨੇ ਬਾਬਾ ਮੁਰਾਦ ਸ਼ਾਹ ਟਰੱਸਟ ਵੱਲੋਂ 15 ਲੱਖ ਦਾ ਚੈੱਕ ਵੀ ਗੁਰਦੁਆਰਾ ਸਾਹਿਬ ‘ਚ ਭੇਂਟ ਕੀਤਾ।
ਦੱਸ ਦਈਏ ਕਿ ਗੁਰਦਾਸ ਮਾਨ ਆਪਣੇ ਪਰਿਵਾਰ ਨਾਲ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਸਨ। ਗੁਰਦੁਆਰੇ ਸਾਹਿਬ ‘ਚ ਦੋ ਘੰਟੇ ਬਿਤਾਉਣ ਮਗਰੋਂ ਗੁਰਦਾਸ ਮਾਨ ਦੇਰ ਰਾਤ 11 ਵਜੇ ਦੇ ਕਰੀਬ ਆਪਣੇ ਪਰਿਵਾਰ ਸਮੇਤ ਨਕੋਦਰ ‘ਚ ਬਾਬਾ ਮੁਰਾਦ ਸ਼ਾਹ ਦੇ ਡੇਰੇ ਨੂੰ ਰਵਾਨਾ ਹੋ ਗਏ ਸਨ। ਗੁਰਦਾਸ ਮਾਨ ਨੇ ਇਸ ਗੁਰਦੁਆਰਾ ਸਾਹਿਬ ‘ਚ ਤਕਰੀਬਨ 3 ਘੰਟੇ ਬਤੀਤ ਕੀਤੇ। ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਮਾਨ ਨੂੰ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਗੁਰੂ ਘਰ ‘ਚ ਪੰਗਤ ‘ਚ ਬੈਠ ਕੇ ਲੰਗਰ ਛਕਿਆ ਅਤੇ ਭਾਂਡਿਆਂ ਨੂੰ ਵੀ ਸਾਫ ਕੀਤਾ।Image result for ber sahib ਪਰ ਹੁਣ ਗੁਰਦਾਸ ਮਾਨ ਨੂੰ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦਵਾਰਾ ਬੇਰ ਸਾਹਿਬ ਦੇ ਪ੍ਰਬੰਧਕਾ ਵਲੋਂ ਗੁਰਦਾਸ ਮਾਨ ਵੱਲੋਂ 15 ਲੱਖ ਰੁਪਏ ਦਾ ਚੈੱਕ ਅਤੇ ਲੱਖਾਂ ਦੇ ਕੀਮਤੀ ਚੰਦੋਏ ਭੇਟ ਕਰਨ ਦੀ ਸੇਵਾ ਤੋਂ ਬਾਅਦ ਨਵਾਂ ਹੀ ਵਿਵਾਦ ਛਿੜ ਪਿਆ ਹੈ। ਇਸ ਬਾਬਤ ਗੁਰਦਵਾਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਤੋਂ ਜਦੋਂ ਇਸ ਬਾਰੇ ਪੁੱਛਿਆ ਤਾਂ ਸੁਣੋ ਓਹਨਾ ਨੇ ਕੀ ਜਵਾਬ ਦਿੱਤਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰੋਪਾ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਂਚ ਕਰ ਰਹੇ ਸਕੱਤਰ ਮਹਿੰਦਰ ਸਿੰਘ ਅਹਾਲੀ ਦਾ ਕੀ ਕਹਿਣਾ ਹੈ,ਉਹ ਵੀ ਤੁਹਾਨੂੰ ਸੁਣਾ ਦਿੰਦੇ ਹਾਂ
ਓਧਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਪੰਜਾਬੀ ਮਾਂ-ਬੋਲੀ ਨਾਲ ਕਮਾਏ ਗਏ ਧ੍ਰੋਹ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਦਾਸ ਮਾਨ ਆਪਣੀ ਗ਼ਲਤੀ ਦਾ ਅਹਿਸਾਸ ਕਰਕੇ ਸਮੁੱਚੇ ਪੰਜਾਬੀਆਂ ਕੋਲੋਂ ਮਾਫ਼ੀ ਨਹੀਂ ਮੰਗ ਲੈਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਉਸ ਖ਼ਿਲਾਫ਼ ਆਪਣੇ ਸਪੱਸ਼ਟ ਸਟੈਂਡ ‘ਤੇ ਕਾਇਮ ਰਹੇਗੀ।

Related Articles

Back to top button