Sikh News

ਜਥੇਦਾਰ ਦੇ ਅੱਜ ਦੇ ਵੱਡੇ ਤੇ ਇਤਿਹਾਸਕ ਫੈਸਲੇ | Jathedar Harpreet Singh | Surkhab TV

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮੁੱਦੇ ਬਾਰੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਉਪਰੰਤ ਸਖਤ ਫ਼ੈਸਲਾ ਲਿਆ। ਉਨ੍ਹਾਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ, ਜਦੋਂ ਤੱਕ ਢੱਡਰੀਆਂਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਉਨ੍ਹਾਂ ਦੇ ਸਮਾਗਮ ਨਾ ਕਰਵਾਏ ਜਾਣ, ਨਾ ਹੀ ਉਨ੍ਹਾਂ ਨੂੰ ਸੁਣਿਆ ਜਾਵੇ ਅਤੇ ਨਾ ਹੀ ਉਸ ਦੀਆਂ ਵੀਡੀਓਜ਼ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ। ਜਥੇਦਾਰ ਨੇ ਕਿਹਾ ਕਿ, ‘ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਬੋਲੇ ਕਥਨਾਂ ਦੇ ਸੰਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ-ਕਮੇਟੀ ਦੀ ਪੁੱਜੀ ਰਿਪੋਰਟ ਅਨੁਸਾਰ ਇਸ ਨੇ ਗੁਰਮਤਿ ਪ੍ਰਤੀ ਕੁਝ ਗ਼ਲਤ ਬਿਆਨੀਆਂ ਕੀਤੀਆਂ ਹਨ ਅਤੇ ਇਨ੍ਹਾਂ ਕਥਨਾਂ ਸਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕਰਨ ਉਪਰੰਤ ਫ਼ੈਸਲਾ ਹੋਇਆ ਹੈ ਕਿ ਗੁਰੂ ਗ੍ਰੰਥ-ਗੁਰੂ ਪੰਥ ਨੂੰ ਸਮਰਪਿਤ ਤੇ ਪ੍ਰੰਪਰਾਵਾਦੀ ਰਾਖ਼ੀ ਲਈ ਵਚਨਬੱਧ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿਨਾਂ ਚਿਰ ਇਹ ਆਪਣੀਆਂ ਗ਼ਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾBaba Ranjit Singh (Dhadrianwale) | SikhNet ਉਨੀ ਦੇਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ।’ ਸਿੰਘ ਸਾਹਿਬਾਨ ਵਲੋਂ ਇਹ ਵੀ ਆਗਾਹ ਕੀਤਾ ਗਿਆ ਹੈ ਕਿ ਜੇਕਰ ਕੋਈ ਭਾਈ ਢੱਡਰੀਆਂਵਾਲੇ ਦੇ ਸਮਾਗਮ ਕਰਵਾਉਂਦਾ ਹੈ ਤਾਂ ਉਹ ਕਿਸੇ ਵੀ ਅਣਸੁਖ਼ਾਵੀਂ ਘਟਨਾ ਲਈ ਖੁਦ ਜ਼ਿੰਮੇਵਾਰ ਹੋਵਗਾ। ਇਹ ਵੀ ਕਿਹਾ ਗਿਆ ਹੈ ਕਿ ਨਾ ਇਸ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓਜ਼ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਅਜੇ ਵੀ ਇਹ ਬਾਜ਼ ਨਾ ਆਇਆ ਤਾਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਕੁਝ ਪੰਥਕ ਜਥੇਬੰਦੀਆਂ ਵੱਲੋਂ ਗੁਰਮਤਿ ਦੇ ਉਲਟ ਪ੍ਰਚਾਰ ਦੇ ਦੋਸ਼ ਲਗਾਏ ਗਏ ਸਨ ਪਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਆਪ ਨੂੰ ਸਹੀ ਦੱਸਦੇ ਹੋਏ ਅਕਾਲ ਤਖ਼ਤ ਜਾਂ ਫ਼ਿਰ ਅਕਾਲ ਤਖ਼ਤ ਵੱਲੋਂ ਬਣਾਈ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣੋਂ ਇਨਕਾਰੀ ਹਨ। ਪਰ ਇਸ ਬਾਰੇ ਸੂਝਵਾਨਾਂ ਦਾ ਆਖਣਾ ਹੈ ਕਿ ਇਹ ਕਿਸ ਤਰ੍ਹਾਂ ਦਾ ਫੁਰਮਾਨ ਹੈ ਕਿ ਕੋਈ ਇਨਸਾਨ ਅਪਣੀ ਆਜ਼ਾਦੀ ਨਾਲ ਕਿਸੇ ਨੂੰ ਸੁਣ ਵੀ ਨਹੀਂ ਸਕਦਾ। ਇਹ ਕੁਦਰਤੀ ਆਜ਼ਾਦੀ ਹੈ ਕਿ ਹਰ ਇਨਸਾਨ ਹਰ ਇਕ ਨੂੰ ਜੇ ਸੁਣਨਾ ਚਾਹੇ ਸੁਣ ਸਕਦਾ ਹੈ ਅਤੇ ਫ਼ੈਸਲਾ ਅਪਣੀ ਅਕਲ ਨਾਲ ਕਰ ਸਕਦਾ ਹੈ, ਕਿਸੇ ਦੇ ਫੁਰਮਾਨ ਨਾਲ ਰੋਕਿਆ ਨਹੀਂ ਜਾ ਸਕਦਾ।

Related Articles

Back to top button