Sikh News

ਜਥੇਦਾਰ ਸਾਬ ਤਾਂ ਸਿਰਾ ਕਰ ਜਾਂਦੇ ਕਈ ਵਾਰ.. ਕਿਹਾ ਸਭ ਲਾਂਘੇ ਖੋਲ ਦਿਉ

ਪਾਕਿਸਤਾਨ ਸਥਿਤ ਨਾਰੋਵਾਲ ਜਿਲੇ ਵਿਚ ਪੈਂਦੇ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ ਚੁੱਕਾ ਹੈ। ਜਿਸਦਾ ਕੱਲ ਉਦਘਾਟਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਵੇਂ ਪਾਕਿਸਤਾਨ ਸਰਕਾਰ ਨੇ ਭਾਰਤ ‘ਚ ਰਹਿੰਦੇ ਸਿੱਖਾਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਹੈ ਉਸੇ ਤਰ੍ਹਾਂ ਭਾਰਤ ਸਰਕਾਰ ਨੂੰ ਪਾਕਿਸਤਾਨ ‘ਚ ਰਹਿੰਦੇ ਸਿੱਖਾਂ ਲਈ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਵੇਂ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਬਖਸ਼ਿਸ਼ ਗੁਰੂ ਪਾਤਸ਼ਾਹ ਵੱਲੋਂ ਹੋਈ ਹੈ ਬਾਕੀ ਗੁਰਦੁਆਰਾ ਸਾਹਿਬਾਨ ਦੇ ਵੀ ਖੁੱਲ੍ਹੇ ਦਰਸ਼ਨ ਦੀਦਾਰੇ ਹੋਣ। ਉਹਨਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਵਾਹਗੇ ਵਾਲੀ ਸਰਹੱਦ ਮਿਟ ਜਾਵੇ।

Related Articles

Back to top button