News

ਜਾਣੋ ਢੱਡਰੀਆਂ ਵਾਲਿਆਂ ਤੇ ਕਿਉਂ ਹੋਇਆ ਕੇਸ ਦਰਜ, ਜਾਣੋ ਭਾਈ ਸਾਹਿਬ ਤੇ ਕਿਸਨੇ ਕਰਵਾਇਆ ਕੇਸ ਦਰਜ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਭਾਈ ਰਣਜੀਤ ਸਿੰਘ ਢੱਡਰੀਆ ਵਾਲਿਆਂ ਖਿਲਾਫ ਮਾਣਹਾਨੀ ਦਾ ਮਾਮਲਾ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ ਹੈ। ਇਹ ਕੇਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਕਚਹਿਰੀਆਂ ਵਿਚ ਵਕੀਲ ਅਮਰਦੀਪ ਸਿੰਘ ਧਾਰਨੀ ਵੱਲੋਂ ਲੜਿਆ ਜਾਵੇਗਾ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਕਸਰ ਹੀ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਖਾਲਸਾ ਏਡ ਬਾਰੇ ਵੀ ਚਰਚਾ ਛਿੜੀ ਸੀ। ਹੁਣ ਫ਼ਤਿਹਗੜ੍ਹ ਸਾਹਿਬ ਤੋਂ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਆਪਣਾ ਵਕੀਲ ਅਮਰਦੀਪ ਸਿੰਘ ਧਾਰਨੀ ਦੁਆਰਾ ਕੇਸ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਭਾਈ ਰਣਜੀਤ ਸਿੰਘ ਨੇ ਉਨ੍ਹਾਂ ਖ਼ਿਲਾਫ਼ ਅਤੇ ਉਨ੍ਹਾਂ ਦੇ ਪਿਤਾ ਜੀ ਖਿਲਾਫ ਭਰੇ ਦੀਵਾਨ ਵਿੱਚ ਅਪਮਾਨਜਨਕ ਅਤੇ ਭੱਦੀਆਂ ਟਿੱਪਣੀਆਂ ਕੀਤੀਆਂ ਹਨ। ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਦੱਸਣ ਅਨੁਸਾਰ ਢੱਡਰੀਆਂ ਵਾਲੇ ਆਪਣੇ ਸਥਾਨ ਤੇ ਮਹੀਨੇ ਵਿੱਚ ਇੱਕ ਵਾਰ ਰਾਤ ਸਮੇਂ ਦੀਵਾਨ ਲਗਾਉਂਦੇ ਹਨ। ਇਸ ਦੀਵਾਨ ਵਿੱਚ ਉਨ੍ਹਾਂ ਨੇ ਜਿਸ ਤਰ੍ਹਾਂ ਦੀ ਟਿੱਪਣੀਆਂ ਕੀਤੀਆਂ ਹਨ। ਉਹ ਠੀਕ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਢੱਡਰੀਆਂ ਵਾਲਿਆਂ ਨੇ ਉਨ੍ਹਾਂ ਦਾ ਨਾਮ ਲੈ ਕੇ ਅਤੇ ਉਨ੍ਹਾਂ ਦੇ ਪਿਤਾ ਜੀ ਦਾ ਨਾਮ ਲੈ ਕੇ ਜਿਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਉਹ ਅਸੀਂ ਆਮ ਤੌਰ ਤੇ ਸੰਸਾਰ ਵਿੱਚ ਵਿਚਰਦੇ ਹੋਏ ਨਹੀਂ ਕਰ ਸਕਦੇ। ਉਨ੍ਹਾਂ ਦਾ ਕਹਿਣਾ ਹੈ ਕਿ ਭਰੀ ਸਭਾ ਵਿੱਚ ਇਸ ਤਰ੍ਹਾਂ ਦੀਆਂ ਭੱਦੀਆਂ ਟਿੱਪਣੀਆਂ ਕਰਨੀਆਂ ਚੰਗੀ ਗੱਲ ਨਹੀਂ ਹੈ। ਤੁਸੀਂ ਉਨ੍ਹਾਂ ਨੂੰ ਅਤੇ ਸਿੱਖ ਸੰਗਤ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਦੇ ਦੱਸਣ ਅਨੁਸਾਰ ਇੰਨੀ ਢੱਡਰੀਆਂ ਵਾਲਿਆਂ ਦੀ ੳਮਰ ਨਹੀਂ ਹੋਣੀ।ਜਿੰਨੀ ਦੇਰ ਤੋਂ ਉਨ੍ਹਾਂ ਦੇ ਪਿਤਾ ਜੀ ਧਰਮ ਪ੍ਰਚਾਰ ਕਰ ਰਹੇ ਹਨ। ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਾਲਿਆਂ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਦਾ ਕਹਿਣਾ ਹੈ ਕਿ ਢੱਡਰੀਆਂ ਵਾਲਿਆਂ ਵਲੋਂ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਕਰਕੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਲਈ ਢੱਡਰੀਆਂ ਵਾਲਿਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਹਰਜਾਨੇ ਦਾ ਮਾਮਲਾ ਵੀ ਪਾਇਆ ਜਾਵੇਗਾ।

Related Articles

Back to top button