Sikh News

ਜੂਨ 1984 ਦੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ !

ਜੂਨ 19 84 ਦੇ ਹ ਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ ਡਿਓੜੀ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਫਰੇਮ ਲਗਾ ਕੇ ਸ਼ੀਸ਼ੇ ’ਚ ਮੜਿਆ ਜਾਵੇਗਾ-ਭਾਈ ਲੌਂਗੋਵਾਲ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ। ਇਸ ਡਿਓੜੀ ਉੱਪਰ ਜੂਨ 19 84 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹ ਮਲੇ ਦੌਰਾਨ ਲੱਗੀਆਂ Golian ਦੇ ਨਿਸ਼ਾਨ ਅੱਜ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸੰਭਾਲਣ ਦੇ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਦਿੱਤੀ ਗਈ ਹੈ। ਡਿਓੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜੂਨ 84 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਅਤਿ ਅੰਤ ਜ਼ੁ ਲਮ ਕੀਤੇ। ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੋਪਾਂ ਟੈਂਕਾਂ ਨਾਲ ਹ ਮਲਾ ਕਰਕੇ ਅਣਮ ਨੁੱਖੀ ਤਸ਼ੱ ਦਦ ਢਾਹਿਆ। ਬੇਦੋਸ਼ੀਆਂ ਸੰਗਤਾਂ ਨੂੰ Golian ਦਾ ਨਿਸ਼ਾਨਾ ਬਣਾਇਆ ਗਿਆ। ਇਸ ਡਿਓੜੀ ’ਤੇ ਲੱਗੇ Golian ਦੇ ਨਿਸ਼ਾਨ ਅੱਜ ਵੀ ਉਸ ਕਰੂਰ ਕਾਰੇ ਦੀ ਯਾਦ ਦਿਵਾਉਂਦੇ ਹਨ।ਉਨ੍ਹਾਂ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਦਿਵਾਉਂਦੀ ਡਿਓੜੀ ਦੀ ਸੁਰੱਖਿਆ ਲਈ ਸਟੀਲ ਦੇ ਫਰੇਮ ਲਗਾ ਕੇ ਉਸ ਵਿਚ ਸ਼ੀਸ਼ਾ ਲਗਾਇਆ ਜਾਵੇਗਾ। ਇਸ ਨਾਲ ਡਿਓੜੀ ਦੀਆਂ ਕੰਧਾਂ ਅੰਦਰ ਪਾਣੀ ਜਜ਼ਬ ਹੋਣ ਤੋਂ ਬਚਾਅ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤਾਂ ਨੂੰ ਉਸ ਸਮੇਂ ਦੇ ਮਾਰੂ ਹਮਲੇ ਸਬੰਧੀ ਇਤਿਹਾਸ ਨੂੰ ਵੀ ਇਥੇ ਰੂਪਮਾਨ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਜਾਣੂ ਹੋ ਸਕਣ। ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਜੂਨ 1984 ਦੇ ਦੁ ਖਾਂਤ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ।ਉਨ੍ਹਾਂ ਕਿਹਾ ਕਿ ਡਿਓੜੀ ’ਤੇ ਲੱਗੀਆਂ Golian ਦੇ ਨਿਸ਼ਾਨ ਇੱਟਾਂ ’ਤੇ ਨਹੀਂ ਹਨ, ਸਗੋਂ ਸਿੱਖਾਂ ਦੇ ਹਿਰਦਿਆਂ ’ਤੇ ਉੱਕਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਡਿਓੜੀ ’ਤੇ ਲਗਾਇਆ ਜਾਣ ਵਾਲਾ ਫਰੇਮ ਅਤੇ ਸ਼ੀਸ਼ਾ ਤਕਨੀਕੀ ਕੰਮ ਹੈ, ਜਿਸ ਨੂੰ ਲਗਾਉਣ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਜ ਤਿੰਨ ਮਹੀਨੇ ਵਿਚ ਮੁਕੰਮਲ ਹੋਵੇਗਾ।

Related Articles

Back to top button