ਜੇ ਕਿਸਾਨ ਖਤਮ ਤਾਂ ਦੇਸ਼ ਖਤਮ | ਕਿਸਾਨਾਂ ਦੇ ਹੱਕ ਵਿਚ Jathedar ਵੀ ਡਟੇ | Surkhab TV

ਖੇਤੀ ਆਰਡੀਨੈਂਸ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਕੁਝ ਸਿਆਸੀ ਲੀਡਰਾਂ ਵੱਲੋਂ ਹੁਣ ਅਸਤੀਫ਼ੇ ਦਿੱਤੇ ਜਾ ਰਹੇ ਹਨ ਤੇ ਕਈਆਂ ਵੱਲੋਂ ਇਸ ਮਸਲੇ ਉੱਤੇ ਸਿਆਸਤ ਖੇਡੀ ਜਾ ਰਹੀ ਹੈ। ਨਾਲ ਹੀ ਕਈ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਹੱਕ ਵਿਚ ਬੋਲਦੇ ਹੋਏ ਨਜ਼ਰ ਆ ਰਹੇ ਹਨ ਅਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੁਲਕ ਦੀ ਰੀੜ ਦੀ ਹੱਡੀ ਹੈ ਅਤੇ ਜੇ ਰੀੜ੍ਹ ਦੀ ਹੱਡੀ ਕਮਜ਼ੋਰ ਹੋ ਜਾਵੇਗੀ ਤਾਂ ਦੇਸ਼ ਕਿੱਦਾਂ ਤਰੱਕੀ ਕਰੇਗਾ ? ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ ਹੱਕ ਵਿਚ ਖਲੋਣ ਦੀ ਜ਼ਰੂਰਤ ਹੈ।ਜਥੇਦਾਰ ਨੇ ਕਿਹਾ ਹੈ ਕਿ ਇਹ ਖੇਤੀ ਆਰਡੀਨੈਂਸ ਕਿਸੇ ਵੀ ਹਾਲਤ ਵਿਚ ਪਾਸ ਨਹੀਂ ਹੋਣਾ ਚਾਹੀਦਾ। ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।