Punjab

ਜੇ ਹੁਣ ਪਿੰਡ ‘ਚ ਕਿਸਾਨਾਂ ਨੇ ਪਰਾਲੀ ਸਾੜੀ ਤਾਂ ਪਿੰਡ ਦੇ ਸਰਪੰਚ ‘ਤੇ ਹੋਵੇਗੀ ਵੱਡੀ ਕਾਰਵਾਈ,ਦੇਖੋ ਪੂਰੀ ਖਬਰ

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਚੰਦਰ ਗੈਂਦ ਨੇ ਅੱਜ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਪਿੰਡ ਵਿੱਚ ਜੇ ਕਿਸੇ ਕਿਸਾਨ ਵੱਲੋਂ ਪਰਾਲੀ ਸਾੜੀ ਗਈ ਤਾਂ ਜ਼ਿਲ੍ਹਾ ਪ੍ਰਸ਼ਾਸਨ ਹੁਣ ਉਸ ਦੇ ਪਿੰਡ ਦੇ ਸਬੰਧਿਤ ਕਿਸਾਨ ਸਮੇਤ ਸਰਪੰਚ ਤੇ ਗ੍ਰਾਮ ਪੰਚਾਇਤ ਖ਼ਿਲਾਫ਼ ਕੇਸ ਦਰਜ ਕਰੇਗਾ।ਵੇਰਵੇ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਦਾਲਤ ਵੱਲੋਂ ਜਾਰੀ ਕੀਤੇ ਗਏਆਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸਰਪੰਚ, ਗ੍ਰਾਮ ਪੰਚਾਇਤ ਅਤੇ ਸਬੰਧਤ ਕਿਸਾਨ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਪਿੰਡ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਿਰਫ ਕਿਸਾਨ ਹੀ ਨਹੀਂ ਬਲਕਿ ਸਰਪੰਚ ਤੇ ਗ੍ਰਾਮ ਪੰਚਾਇਤ ਵੀ ਉਸ ਲਈ ਜਵਾਬਦੇਹ ਹੋਵੇਗੀ।ਗੈਂਦ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਅਜਿਹੀਆਂ ਕੋਈ ਘਟਨਾਵਾਂ ਵਾਪਰਦੀਆਂ ਹਨ ਤਾਂ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੀਨੀਅਰ ਸੁਪਰਡੈਂਟ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਤੁਰੰਤ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ।

Related Articles

Back to top button