Punjab

ਝੂਠੇ ਕੇਸਾਂ ਵਿਚ ਫੜੇ ਸਿੱਖ ਨੌਜਵਾਨਾਂ ਦੇ ਹੱਕ ਵਿਚ ਡਟੇ Sukhpal Singh Khaira | Surkhab TV

ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਪੁਲੀਸ ਵੱਲੋਂ ਮਾਨਸਾ ਤੋਂ ਖਾਲਿਸਤਾਨ ਨਾਲ ਸਬੰਧਿਤ ਦੱਸਕੇ ਅਤਿਵਾਦੀ ਕਹਿ ਕੇ ਫੜ੍ਹੇ ਗਏ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਉਹ ਇਸ ਪਰਿਵਾਰ ਤੇ ਸਿੱਖ ਦੇ ਬੇਕਸੂਰ ਹੋਣ ਦੀ ਕਾਨੂੰਨੀ ਲੜਾਈ ਲੜਨਗੇ ਤੇ ਇਸ ਰਾਹੀਂ ਸਰਕਾਰਾਂ ਦੀ ਧੱਕੇਸ਼ਾਹੀ ਦਾ ਵੀ ਜਵਾਬ ਦੇਣਗੇ। ਖਹਿਰਾ ਕੱਲ ਗੁਰਤੇਜ ਸਿੰਘ ਦੇ ਘਰ ਮਾਨਸਾ ਵਿਖੇ ਦੋ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਨਿਰਮਲ ਸਿੰਘ ਖਾਲਸਾ ਭਦੌੜ ਸਮੇਤ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਦਾ ਹਾਲ-ਚਾਲ ਪੁੱਛਿਆ ਤੇ ਕਿਹਾ ਕਿ ਗੁਰਤੇਜ ਸਿੰਘ ਦਾ ਕੋਈ ਵੀ ਅਪਰਾਧਿਕ ਪਿਛੋਕੜ Sukhpal Khaira withdraws his resignation as MLA - The Hinduਨਹੀਂ ਹੈ, ਉਸਨੂੰ ਬਿਨਾਂ ਕਿਸੇ ਕਸੂਰ ਤੇ ਬਿਨਾਂ ਕਿਸੇ ਦੋਸ਼ ਹੇਠ ਦਿੱਲੀ ਪੁਲੀਸ ਵੱਲੋਂ ਅਤਿਵਾਦੀ ਕਹਿ ਕੇ ਫਸਾਇਆ ਗਿਆ ਹੈ।ਖਹਿਰਾ ਨੇ ਕਿਹਾ ਕਿ ਮਾਨਸਾ ਤੋਂ ਗੁਰਤੇਜ ਸਿੰਘ ਤੋਂ ਇਲਾਵਾ ਹੋਰਨਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਜੇਲ੍ਹਾਂ ’ਚ ਸੁੱਟਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਸਟਿਸ ਮਹਿਤਾਬ ਸਿੰਘ ਤੋਂ ਜਾਂਚ ਕਰਵਾਈ ਜਾਵੇ ਤਾਂ ਸਭ ਕੁੱਝ ਸਪੱਸ਼ਟ ਹੋ ਜਾਵੇਗਾ।

Related Articles

Back to top button