ਝੋਨੇ ਦੀ ਖਰੀਦ ਨੂੰ ਲੈ ਕੇ ਕੈਪਟਨ ਨੇ ਕਹੀ ਇਹ ਵੱਡੀ ਗੱਲ, ਕਿਹਾ ਇਸ ਵਾਰ..

ਝੋਨੇ ਦੀ ਖਰੀਦ ਨੂੰ ਲੈ ਕੇ ਸੂਬਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵਿਸ਼ਵਾਸ ਦਵਾਈਆਂ ਹੈ ਕਿ ਖਰੀਦ ਪ੍ਰਕਿਰਿਆ ਲਈ ਪੁਖ਼ਤਾ ਤੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਵਾਢੀ ਵਿੱਚ ਕਾਹਲੀ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਫਸਲ ਦੇ ਚੰਗੀ ਤਰਾਂ ਪੱਕਣ ਤੋਂ ਪਹਿਲਾਂ ਉਸਨੂੰ ਮੰਡੀਆਂ ਵਿੱਚ ਲਿਆਉਣਾ ਨੁਕਸਾਨਦਾਇਕ ਹੋਵੇਗਾ।ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਉਦੋਂ ਹੀ ਵਧਣ ਜਦੋਂ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ। ਕੈਪਟਨ ਨੇ ਪੰਜਾਬ ਦੀਆਂ ਸਬਜ਼ੀਆਂ ਦੇਸ਼ ਦੇ ਹੋਰ ਭਾਗਾਂ ਵਿੱਚ ਭੇਜਣ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕਰਨ ਅਤੇ ਆਪਣੀ ਪਿਛਲੀ ਸਰਕਾਰ ਦੌਰਾਨ ਕੀਤੇ ਸਿੱਧੀ ਖ਼ਰੀਦ ਲਈ ਉਦਯੋਗਾਂ ਨਾਲ ਸਮਝੌਤਾ ਕਰਨ ਦੇ ਵਾਅਦੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਯਕੀਨਨ ਇਸ ਮਸਲੇ ਉਤੇ ਗੌਰ ਕੀਤਾ ਜਾਵੇਗਾ।ਕੈਪਟਨ ਨੇ ਆਪਣੇ ਫੇਸਬੁੱਕ ਲਈ ਦੌਰਾਨ ਲੋਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾ ਕਈ ਲੋਕਾਂ ਨੇ ਕਿਹਾ ਕਿ ਡੇਅਰੀ ਤਕਨਾਲੋਜੀ ਤੇ ਖੇਤੀਬਾੜੀ ਵਿਸ਼ਿਆਂ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸਕੂਲ ਸਿੱਖਿਆ ਦਾ ਭਾਗ ਬਣਾਇਆ ਜਾਵੇ। ਮੁੱਖ ਮੰਤਰੀ ਨੇ ਇਸ ਵਿਸ਼ੇ ਉੱਪਰ ਸਹਿਮਤੀ ਜਤਾਉਂਦਿਆਂ ਕਿਹਾ ਕਿ ਇਨ੍ਹਾਂ ਵਿਸ਼ਿਆਂ ਨੂੰ ਵਿਗਿਆਨਕ ਤੌਰ ਉੱਤੇ ਪੜ੍ਹਾਉਣ ਦੀ ਲੋੜ ਹੈ ਅਤੇ ਉਹ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਲਿਖਣਗੇ
ਕਿ ਇਨ੍ਹਾਂ ਵਿਸ਼ਿਆਂ ਨੂੰ ਗਿਆਰਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਜਾਵੇ। ਮੁੱਖ ਮੰਤਰੀ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਇਹ ਖੁਲਾਸਾ ਕੀਤਾ ਕਿ ਵਿੱਤੀ ਵਰ੍ਹੇ 2021-22 ਵਿਚਕਾਰ ਨੌਜਵਾਨਾਂ ਨੂੰ 6 ਲੱਖ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਜਿਸ ਵਿੱਚੋਂ ਇਕ ਲੱਖ ਸਰਕਾਰੀ ਨੌਕਰੀਆਂ ਅਗਲੇ ਮਹੀਨੇ ਤੋਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।