ਝੋਨੇ ਦੀ ਪਰਾਲੀ ਦੀ ਅੱਗ ਨੇ ਸਕੂਟਰੀ ਤੇ ਜਾ ਰਹੇ ਦਾਦੀ ਪੋਤੇ ਨੂੰ ਲਪੇਟ ‘ਚ ਲਿਆ

ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਵੀਰਮ ਵਿਖੇ ਕਿਸਾਨ ਵੱਲੋਂ ਲਾਈ ਪਰਾਲੀ ਦੀ ਅੱਗ ਵਿੱਚ ਇਕ ਬਜ਼ੁਰਗ ਔਰਤ ਦੇ ਝੁਲਸ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਵਾਸੀ ਪਿੰਡ ਵੀਰਮ ਜੋ ਕਿ ਆਪਣੇ ਪੋਤਰੇ ਲਵਪ੍ਰੀਤ ਸਿੰਘ ਨਾਲ ਐਕਟਿਵਾ ਤੇ ਸਵਾਰ ਹੋ ਕੇ ਭਿੱਖੀਵਿੰਡ ਨੂੰ ਆ ਰਹੀ ਸੀ ਤਾਂ ਜਦ ਉਹ ਪਿੰਡ ਵੀਰਵਾਰ ਤੋਂ ਥੋੜ੍ਹੀ ਹੀ ਬਾਹਰ ਆਈ ਤਾਂ ਇਕ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਈ ਹੋਈ ਸੀ ਜਿਸ ਕਾਰਨ ਉਨ੍ਹਾਂ ਨੂੰ ਕੁਝ ਦੇਖ ਨਹੀਂ ਪਾਇਆ ਅਤੇ ਉਹ ਅੱਗ ਦੀ ਲਪੇਟ ਵਿੱਚ ਆ ਗਏ ਜਿਸ ਕਾਰਨ ਬਜ਼ੁਰਗ ਔਰਤ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਸ ਦਾ ਪੋਤਰੇ ਲਵਪ੍ਰੀਤ ਸਿੰਘ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਦੱਸ ਦੇਈਏ ਕਿ ਅੱਗ ਵਿੱਚ ਝੁਲਸੀ ਔਰਤ ਨੂੰ ਰਾਹਗੀਰਾਂ ਨੇ ਕਿਸੇ ਤਰ੍ਹਾਂ ਅੱਗ ਵਿਚੋਂ ਬਾਹਰ ਕੱਢ ਕੇ ਭਿੱਖੀਵਿੰਡ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਹੈ ਜਿਥੇ ਉਸਦੀ ਹਾਲਤ ਗੰਭੀਰ ਬਣੀ ਬਣੀ ਹੋਈ ਹੈ ਦੱਸ ਦੇਈਏ ਕਿ ਅੱਗ ਇੰਨੀ ਭਿਆਨਕ ਲੱਗੀ ਸੀ ਕਿ ਐਕਟਿਵਾ ਬੁਰੀ ਤਰ੍ਹਾਂ ਨਾਲ ਸੜ ਕੇ ਸਵਾਹ ਹੋ ਗਈ ਮੌਕੇ ਤੇ ਪਹੁੰਚੇ ਥਾਣਾ ਖਾਲੜਾ ਪੁਲੀਸ ਵੱਲੋਂ ਐਕਟਿਵਾ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ…