Sikh News

‘ਤਖਤ ਬਹੈ ਤਖਤੇ ਕੇ ਲਾਇਕ’ | Guru Angad Sahib Ji ਦਾ ਗੁਰਤਾਗੱਦੀ ਦਿਹਾੜਾ | Surkhab TV

ਗੁਰੂ ਨਾਨਕ ਸਾਹਿਬ ਦੀ ਗੁਰਗੱਦੀ ਦੇ ਬੈਠਣ ਵਾਲੇ ਦੂਜੇ ਗੁਰਦੇਵ ਗੁਰੂ ਅੰਗਦ ਸਾਹਿਬ ਜੀ ਦਾ ਜਨਮ 4 ਵੈਸਾਖ 1561 ਬਿਕ੍ਰਮੀ ਅਰਥਾਤ 18 ਅਪਰੈਲ 1504 ਈਸਵੀਂ ਨੂੰ ਭਾਈ ਫੇਰੂਮੱਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ। ਆਪ ਜੀ ਦਾ ਵਿਆਹ ਸ੍ਰੀ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਸੰਘਰ ਪਿੰਡ ਵਿਖੇ ਹੋਇਆ। ਆਪ ਜੀ ਦੇ ਦੋ ਸਾਹਿਬਜਾਦੇ ਸ੍ਰੀ ਦਾਤੂ ਜੀ ਤੇ ਸ੍ਰੀ ਦਾਸੂ ਜੀ ਤੇ ਦੋ ਸਪੁੱਤਰੀਆਂ ਬੀਬੀ ਅਮਰੋ ਜੀ ਤੇ ਬੀਬੀ ਅਣੋਖੀ ਜੀ ਸਨ। ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ। ਜਦ ਆਪ ਘੋੜੀ ਚੜ੍ਹਕੇ ਸਤਿਗੁਰਾ ਦੇ ਦਰਸ਼ਨਾ ਲਈ ਤੁਰ ਪਏ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਕਿਹਾ ਆ ਪੁਰਖਾ ਮੈਂ ਵੀ ਉੱਧਰ ਹੀ ਜਾਣਾ ਹੈ। ਆਪਣੀ ਧਰਮਸ਼ਾਲਾ ਪੁੱਜ ਕੇ ਜਦ ਗੁਰਦੇਵ ਦੂਜੇ ਪਾਸੇ ਹੋ ਆਮਨ ਉੱਤੇ ਆ ਬਿਰਾਜੇ ਤਾਂ ਭਾਈ ਲਹਿਣ ਜੀ ਨੇ ਮੱਥਾ ਟੇਕ ਕੇ ਵੇਖਿਆ ਕਿ ਇਹ ਉਹੀ ਹਨ Guru Angad Dev Ji - JattDiSite.comਜੋ ਮੇਰੀ ਘੋੜੀ ਅੱਗੇ-ਅੱਗੇ ਪੈਦਲ ਮੈਨੂੰ ਲਿਆਏ ਹਨ। ਬਸ ਫਿਰ ਉਨ੍ਹਾਂ ਨੇ ਚਰਨੀ ਢਹਿਕੇ ਖਿਮਾ ਮੰਗੀ ਤੇ ਵਾਹ-ਪੁਰਖਾ ਤੇਗ ਨਾਉ ‘ਲਹਿਣਾ` ਹੈ ਜੇ ਤੂੰ ਲਹਿਣਾ ਹੈ ਅਸੀਂ ‘ਦੇਣਾ` ਹੈ। ਗੁਰੂ ਅੰਗਦ ਦੇਵ ਜੀ ਦੇ ਸਮੁੱਚੇ ਜੀਵਨ ਦੇ ਤਿੰਨ ਪਰਤਖ ਹਿੱਸੇ ਬਣਦੇ ਹਨ। ਪਹਿਲਾ ਹਿੱਸਾ ਉਹ ਹੈ ਜੋ ਆਪ ਨੇ ਦੇਵੀ ਪੂਜਾ ਵਿੱਚ ਗੁਜ਼ਰਿਆ ਇਹ ਸੰਨ 1504 ਤੋਂ 1533 ਤੀਕ ਦਾ ਹੈ। ਦੂਜਾ ਹਿੱਸਾ ਉਹ ਹੈ ਜੋ ਆਪਦੀ ਗੁਰੂ ਭਗਤੀ ਵਿੱਚ ਗੁਜਰਿਆ ਸੰਨ 1532 ਤੋਂ 1534 ਤੀਕਦਾ ਹੈ ਤੀਜਾ ਆਪ ਨੇ ਗੁਰਗਦੀ ਬਿਰਾਜਮਾਨ ਹੋ ਕੇ ਪ੍ਰਥਮ ਗੁਰੂ ਨਾਨਕ ਸਾਹਿਬ ਜੀ ਦੇ ਨਿਪੁਨ ਨੂੰ ਅਗੇ ਵਧਾਦਿਆ ਇਹ ਮੰਨ 1539 ਤੇ 1552 ਤੀਕ ਦਾ ਹੈ।

Related Articles

Back to top button