….ਤੇ ਜਦ ਕਿਸਾਨ ਬੀਬੀਆਂ ਵੀ ਪਹੁੰਚ ਗਈਆਂ ਧਰਨੇ ਤੇ, ਪੱਤਰਕਾਰ ਨੇ ਕੀਤੇ ਤਿੱਖੇ ਸਵਾਲ | Surkhab TV

ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਵਿਖੇ ਜਿੱਥੇ ਸਵੇਰ ਤੋਂ ਹੀ ਆਵਾਜਾਈ ਬੰਦ ਰਹੀ ਉੱਥੇ ਹੀ ਬੱਸਾਂ ਦਾ ਵੀ ਚੱਕਾ ਜਾਮ ਰਿਹਾ ਅਤੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰੱਖੀਆਂ ਗਈਆਂ। ਹਰ ਵਰਗ ਵੱਲੋਂ ਕਿਸਾਨਾਂ ਦੇ ਬੰਦ ਦੀ ਕਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ। ਬੰਦ ਦੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਚਲਦੇ ਅੰਮ੍ਰਿਤਸਰ ਪੁਲਿਸ ਸ਼ਹਿਰ ਦੀਆ ਵੱਖ ਵੱਖ ਥਾਵਾਂ ਤੇ ਮੁਸਤੈਦੀ ਨਾਲ ਤਾਇਨਾਤ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੱਜ ਕਿਸਾਨਾਂ ,ਖੇਤ ਮਜ਼ਦੂਰਾਂ ,ਆੜ੍ਹਤੀਆ ਦੇ ਹੱਕ ਵਿਚ ਖੇਤੀ ਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਬੰਦ ਦੇ ਸੱਦੇ ਦਾ ਅਸਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੇਖਣ ਨੂੰ ਮਿਲਿਆ। ਸੜਕੀ ਆਵਾਜਾਈ ਬੰਦ ਹੋਣ ਕਾਰਨ ਅੱਜ ਬਹੁਤ ਘੱਟ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਜੰਡਿਆਲਾ ਗੁਰੂ ਤੇ ਇਸ ਦੇ ਆਸ-ਪਾਸ ਦਾ ਖੇਤਰ ਪੂਰਨ ਤੌਰ ‘ਤੇ ਬੰਦ ਰਿਹਾ।