Sikh News

ਦਿੱਲੀ ਵਿੱਚ ਸਿੱਖ ਲੜਕੀ ਨੂੰ Exam ਦੇਣ ਤੋਂ ਗਿਆ ਰੋਕਿਆ | Delhi DSSP Exam

ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ ‘religio’ ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।“ “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।Image result for 5 kakaarਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।“[3] ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ।Image result for 5 kakaarਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ ‘ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ।ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ।ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। Image result for 5 kakaarਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ।ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ।

Related Articles

Back to top button