Sikh News

ਦੇਖੋ ਕੌਮ ਦਾ ਹਾਲ | ਸਿੱਖਾਂ ਲਾਹੀਆਂ ਸਿੱਖਾਂ ਦੀਆਂ ਪੱਗਾਂ | LIVE Report | Surkhab TV

ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮਦਦ ਕਰਦੀ ਹੈ।ਦਸਤਾਰ ਦਾ ਕੋਈ ਨਿਸ਼ਚਿਤ ਕਾਲ ਆਰੰਭ ਨਹੀਂ ਹੈ। ਪਰ ਖੋਜ ਸਾਧਨਾਂ ਤੋਂ ਪਤਾ ਲਗਾਇਆ ਜਾ ਸਕਦਾ ਹੈ ਕਿ ਪੱਗੜੀ ਕਿਸੇ ਨਾ ਕਿਸੇ ਰੂਪ ਵਿੱਚ ਈਸਾ ਮਸੀਹ ਤੋਂ ਹਜ਼ਾਰਾਂ ਸਾਲ ਵੀ ਬਝੱਦੀ ਰਹੀ ਹੈ। ਨਿਊਯਾਰਕ ਚ ਸਿੱਖਾਂ ਨੇ ਬਣਾਇਆ ਵਰਲਡ ਰਿਕਾਰਡ - Nirpakh Awaaz | DailyHuntਸਾਡੇ ਗੁਆਂਢੀ ਰਾਜ ਚੀਨ ਵਿੱਚ ਪੱਗੜੀ ਈਸਾ ਮਸੀਹ ਤੋਂ ਵੀ ਹਜ਼ਾਰਾ ਸਾਲ ਪਹਿਲਾਂ ਬਝੱਦੀ ਰਹੀ ਹੈ। ਇਸ ਦਾ ਸਭ ਤੋ ਵੱਧ ਵੱਡਾ ਪ੍ਰਮਾਨ ਚੀਨ ਚ 184 ਈਸਵੀ ਪੂਰਵ ਵਿੱਚ ਕੀਤਾ ਗਿਆ ਵਿਦਰੋਹ ਸੀ। ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਨੇ ਦਸਤਾਰ ਸਜਾ ਕੇ ਰੱਖੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਾਲ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫਰਮਾਇਆ ਕਿ ਉਹਨਾਂ ਨੂੰ ਸਿੱਖ ਨਾਲੋਂ ਸਿੱਖ ਦੀ ਰਹਿਤ ਜਿਆਦਾ ਪਿਆਰੀ ਹੈ।ਸਿੱਖ ਗੁਰੂਆਂ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਸਾਰੀਆਂ ਮਹੱਤਵਪੂਰਣ ਸ਼ਖਸ਼ੀਅਤਾਂ ਦਸਤਾਰ-ਧਾਰੀ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਿੱਖ ਜਰਨੈਲ ਸ਼ਾਨਦਾਰ ਦਸਤਾਰਾਂ ਵਿੱਚ ਦਿਖਾਈ ਦਿੰਦੇ ਹਨ।ਅਜੋਕੇ ਸਮੇਂ ਵਿੱਚ ਵੀ ਸਿੱਖਾਂ ਨੇ ਆਪਣਾ ਦਸਤਾਰ ਦਾ ਹੱਕ ਹਾਸਲ ਕਰਨ ਲਈ ਬਹੁਤ ਘਾਲਣਾ ਘਾਲੀਆਂ ਹਨ।

Related Articles

Back to top button