Punjab

ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼, ਸੂਬੇ ਭਰ ਵਿੱਚ ਹੋਇਆ ਕਿਸਾਨ ਬਿੱਲਾਂ ਦਾ ਵਿਰੋਧ

ਕਿਸਾਨਾਂ ਦੇ ਹੱਕ ’ਚ ਨਿੱਤਰੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਡੇ ਪੱਧਰ ’ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਬੰਦ ਦੇਸਮਰਥਨ ਵਿਚ ਜਿਥੇ ਕਿਸਾਨਾਂ ਦੇ 31 ਸੰਗਠਨਾਂ ਸਹਿਯੋਗ ਦੇ ਰਹੇ ਹਨ, ਉਥੇ ਦੋਧੀ ਐਸੋਸੀਏਸ਼ਨਾਂ ਅਤੇ ਆਡ਼੍ਹਤੀ ਐਸੋਸੀਏਸ਼ਨਾਂ ਵੀ ਨਾਲ ਹਨ। ਦੋਧੀਆਂ ਵੱਲੋਂ ਸ਼ਹਿਰਾਂ ਵਿਚ ਦੁੱਧ ਦੀ ਸਪਲਾਈ ਨਾ ਕਰਨ ਨਾਲ ਦੁੱਧ ਸਬਜ਼ੀਆਂ ਆਦਿ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।31 ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ 'ਪੰਜਾਬ ਬੰਦ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੁਲਿਸ ਲਾਈਨ ਰੂਪਨਗਰ ਵਿਖੇ ਚੰਡੀਗੜ੍ਹ ਮਾਰਗ ਤੇ ਧਰਨੇ ਵਿੱਚ ਸ਼ਾਮਲ ਹੋਏ।ਮੋਗਾ, ਨਿਹਾਲ ਸਿੰਘ ਵਾਲਾ, ਧਰਮਕੋਟ, ਬਾਘਾਪੁਰਾਣਾ, ਬੱਧਨੀ ਕਲਾਂ ਅਤੇ ਕੋਟ ਈਸੇ ਖਾਂ ਮੁਕੰਮਲ ਬੰਦ ਦੇਖਿਆ ਗਿਆ। ਖੇਤੀ ਸੋਧ ਬਿੱਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ , ਸ਼੍ਰੋਮਣੀ ਅਕਾਲੀ ਦਲ, ਸੀਟੂ ਵਰਕਰਾਂ ਅਤੇ ਕਾਂਗਰਸ ਵੱਲੋਂ ਰੂਪਨਗਰ ਚੰਡੀਗੜ੍ਹ ਮਾਰਗ ਪੂਰਨ ਤੌਰ ਤੇ ਜਾਮ ਕੀਤਾ। ਕਿਸਾਨ ਜਥੇਬੰਦੀਆਂ ਵਲੋਂ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਬਿਜਲੀ ਘਰ ਚੌਂਕ ਟਾਂਡਾ ਵਿਖੇ ਸਵੇਰੇ 9 ਵਜੇ ਤੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਹੈ।

Related Articles

Back to top button