Sikh News

ਦੇਖੋ 550 ਸਾਲਾਂ ਗੁਰਪੁਰਬ ਤੇ ਆਲੌਕਿਕ ਰੰਗਾ ‘ਚ ਰੰਗੇ ਸੁਲਤਾਨਪੁਰ ਲੋਧੀ ਦੀਆਂ ਖਾਸ ਤਸਵੀਰਾਂ

ਸੁਲਤਾਨਪੁਰ ਲੋਧੀ, ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਪਵਿੱਤਰ ਸ਼ਹਿਰ ਵਿਖੇ ਪਹੁੰਚਣ ਲੱਗੀਆ ਹਨ। ਇਤਹਿਸਾਕ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਚ ਰੋਜਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਇਸ ਤੋਂ ਇਲਾਵਾ ਸੰਗਤਾਂ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ, ਗੁ. ਸ੍ਰੀ ਹੱਟ ਸਾਹਿਬ,ਗੁਰਦੁਆਰਾ ਸ੍ਰੀ ਗੁਰੂ ਕਾ ਬਾਗ, ਪੁਰਾਤਨ ਘਰ ਬੇਬੇ ਨਾਨਕੀ ਜੀ ਧਰਮਸ਼ਾਲਾ,ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਦੇ ਦਰਸ਼ਨਾਂ ਲਈ ਵੀ ਪੈਦਲ ਜਾ ਰਹੀਆਂ ਹਨ ।Sultanpur Lodhi not spared
ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਅਤੇ ਹੋਰ ਗੁਰਦੁਆਰਿਆਂ ਨੂੰ ਲਾਈਟਾਂ ਨਾਲ ਸ਼ਿੰਗਾਰਿਆ ਗਿਆ ਹੈ। ਲਾਈਟਾਂ ਨਾਲ ਗੁਰੂਘਰ ਨੂੰ ਵੱਖਰੀ ਆਲੋਕਿਕ ਦਿੱਖ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਲੱਗੇ ਹੋਏ ਪੁਰਾਤਨ ਦਰਖਤਾਂ ਨੂੰ ਰੰਗ-ਬਿਰੰਗਿਆਂ ਲਾਈਟਾਂ ਨਾਲ ਸ਼ਿੰਗਾਰਿਆ ਗਿਆ ਹੈ।

Sultanpur Lodhi

ਇਸ ਸਭ ਮਨਮੋਹਕ ਦ੍ਰਿਸ਼ਾਂ ਦੀਆਂ ਕੁਝ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਪਵਿੱਤਰ ਸੁਲਤਾਨਪੁਰ ਲੋਧੀ ਦੇ ਹਵਾਈ ਦ੍ਰਿਸ਼ ਤੇ ਹੋਰ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ, ‘‘ਰੰਗ-ਬਿਰੰਗਾ ਨਜ਼ਾਰਾ ਕਿਸੇ ਹੋਰ ਸ਼ਹਿਰ ਜਾਂ ਦੇਸ਼ ਦਾ ਨਹੀਂ ਸਗੋਂ ਸੁਲਤਾਨਪੁਰ ਲੋਧੀ ਦਾ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਆਓ ਸਾਰੇ ਰੱਲ ਕੇ ਸੁਲਤਾਨਪੁਰ ਲੋਧੀ ਚੱਲੀਏ ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਈਏ।’’ਸੁਲਤਾਨਪੁਰ ਲੋਧੀ, ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਲੱਗੀਆ ਹਨ। ਇਤਹਿਸਾਕ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਚ ਰੋਜਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਇਸ ਤੋਂ ਇਲਾਵਾ ਸੰਗਤਾਂ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ, ਗੁ. ਸ੍ਰੀ ਹੱਟ ਸਾਹਿਬ,ਗੁਰਦੁਆਰਾ ਸ੍ਰੀ ਗੁਰੂ ਕਾ ਬਾਗ, ਪੁਰਾਤਨ ਘਰ ਬੇਬੇ ਨਾਨਕੀ ਜੀ ਧਰਮਸ਼ਾਲਾ,ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਦੇ ਦਰਸ਼ਨਾਂ ਲਈ ਵੀ ਪੈਦਲ ਜਾ ਰਹੀਆਂ ਹਨ ।Sultanpur Lodhi not spared

ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਅਤੇ ਹੋਰ ਗੁਰਦੁਆਰਿਆਂ ਨੂੰ ਲਾਈਟਾਂ ਨਾਲ ਸ਼ਿੰਗਾਰਿਆ ਗਿਆ ਹੈ। ਲਾਈਟਾਂ ਨਾਲ ਗੁਰੂਘਰ ਨੂੰ ਵੱਖਰੀ ਆਲੋਕਿਕ ਦਿੱਖ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਲੱਗੇ ਹੋਏ ਪੁਰਾਤਨ ਦਰਖਤਾਂ ਨੂੰ ਰੰਗ-ਬਿਰੰਗਿਆਂ ਲਾਈਟਾਂ ਨਾਲ ਸ਼ਿੰਗਾਰਿਆ ਗਿਆ ਹੈ।ਇਸ ਸਭ ਮਨਮੋਹਕ ਦ੍ਰਿਸ਼ਾਂ ਦੀਆਂ ਕੁਝ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਪਵਿੱਤਰ ਸੁਲਤਾਨਪੁਰ ਲੋਧੀ ਦੇ ਹਵਾਈ ਦ੍ਰਿਸ਼ ਤੇ ਹੋਰ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ, ‘‘ਰੰਗ-ਬਿਰੰਗਾ ਨਜ਼ਾਰਾ ਕਿਸੇ ਹੋਰ ਸ਼ਹਿਰ ਜਾਂ ਦੇਸ਼ ਦਾ ਨਹੀਂ ਸਗੋਂ ਸੁਲਤਾਨਪੁਰ ਲੋਧੀ ਦਾ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਆਓ ਸਾਰੇ ਰੱਲ ਕੇ ਸੁਲਤਾਨਪੁਰ ਲੋਧੀ ਚੱਲੀਏ ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਈਏ।’’ਇਥੇ ਇਹ ਵੀ ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੀ ਅਰੰਭਤਾ ਨਾਲ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਦੇ ਐੱਮ. ਪੀ., ਮੰਤਰੀਆਂ ਤੇ ਵਿਧਾਇਕਾਂ ਸਣੇ ਸੰਤਾ ਮਹਾਪੁਰਸ਼ਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਅੱਜ ਅਰੰਭ ਹੋਏ ਸ੍ਰੀ ਸਹਿਜ ਪਾਠ ਦੇ ਭੋਗ 12 ਨਵੰਬਰ ਨੂੰ ਪਾਏ ਜਾਣਗੇ।ਇਥੇ ਇਹ ਵੀ ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੀ ਅਰੰਭਤਾ ਨਾਲ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਦੇ ਐੱਮ. ਪੀ., ਮੰਤਰੀਆਂ ਤੇ ਵਿਧਾਇਕਾਂ ਸਣੇ ਸੰਤਾ ਮਹਾਪੁਰਸ਼ਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਅੱਜ ਅਰੰਭ ਹੋਏ ਸ੍ਰੀ ਸਹਿਜ ਪਾਠ ਦੇ ਭੋਗ 12 ਨਵੰਬਰ ਨੂੰ ਪਾਏ ਜਾਣਗੇ।

Related Articles

Back to top button