ਦੇਖੋ Navjot Singh Sidhu ਬਾਰੇ ਆਈ ਵੱਡੀ ਤਾਜਾ ਖ਼ਬਰ

ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਇਜਾਜ਼ਤ ਲੈਣ ਲਈ ਅਪਲਾਈ ਕੀਤਾ ਹੈ। ਉਨ੍ਹਾਂ ਨੂੰ ਅਜੇ ਇਜਾਜ਼ਤ ਨਹੀਂ ਮਿਲੀ। ਉਮੀਦ ਹੈ ਕਿ ਉਨ੍ਹਾਂ ਨੂੰ ਇਜਾਜ਼ਤ ਮਿਲ ਜਾਵੇਗੀ ਤੇ ਉਹ ਇਸ ਉਦਘਾਟਨੀ ਸਮਾਗਮ ਵਿੱਚ ਹਿੱਸਾ ਲੈਣਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦਫਤਰ ਵੱਲੋਂ ਵੀ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਫੋਨ ਰਾਹੀਂ ਸੱਦਿਆ ਗਿਆ ਹੈ। ਇਹ ਵਿਚਾਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਮੀਡੀਆ ਨਾਲ ਸਾਂਝੇ ਕੀਤੇ ਹਨ। ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਕਿਹਾ ਗਿਆ ਹੈ ਕਿ ਇਸ ਸਮੇਂ ਤੇ ਉਨ੍ਹਾਂ ਦਾ ਇੱਥੇ ਹੋਣਾ ਜ਼ਰੂਰੀ ਹੈ ਕਿ ਉਨ੍ਹਾਂ ਨੇ ਪਹਿਲੇ ਆਪਣੇ ਦੌਰੇ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਸੀ।ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਅਟਾਰੀ ਬਾਰਡਰ ਵੀ ਖੁੱਲ੍ਹ ਜਾਵੇ ਅਤੇ ਸਾਡਾ ਮੁਲਕ ਦਾ ਵਪਾਰ ਇੰਗਲੈਂਡ ਤੱਕ ਹੋਣ ਲੱਗ ਜਾਵੇ। ਹੁਣ ਸਾਡੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਜੇਕਰ ਉਨ੍ਹਾਂ ਨੂੰ ਇੱਥੇ ਹੀ ਕੰਮ ਮਿਲਣ ਲੱਗ ਜਾਵੇ ਤਾਂ ਉਹ ਵਿਦੇਸ਼ਾਂ ਵੱਲ ਰੁਖ਼ ਨਾ ਕਰਨ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਰਿਹਾ ਹੈ ਅਤੇ ਸਾਨੂੰ ਉੱਥੋਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਕੋਈ ਉਨ੍ਹਾਂ ਨੂੰ ਕ੍ਰੈਡਿਟ ਦੇਵੇ ਜਾਂ ਨਾ ਦੇਵੇ ਇਹ ਬਹੁਤ ਛੋਟੀ ਗੱਲ ਹੈ। ਉਨ੍ਹਾਂ ਨੂੰ ਲਾਂਘਾ ਖੁੱਲ੍ਹਣ ਦੀ ਬਹੁਤ ਖੁਸ਼ੀ ਹੈ।ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਤੁਹਾਨੂੰ ਉਦਘਾਟਨ ਸਮੇਂ ਪੰਜਾਬ ਸਰਕਾਰ ਵੱਲੋਂ ਕੋਈ ਸੱਦਾ ਮਿਲਿਆ ਹੈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਪਤਾ ਨਹੀਂ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਸ਼ਰਧਾ ਭਾਵਨਾ ਨਾਲ ਗੈਰ ਰਾਜਨੀਤਿਕ ਤੌਰ ਤੇ ਸਿਮਰਨ ਕਰਦੇ ਹੋਏ ਅੰਮ੍ਰਿਤਸਰ ਦੇ ਕੌਂਸਲਰਾਂ ਸਮੇਤ ਜਾਣਗੇ। ਕੋਈ ਰਾਜਸੀ ਭਾਸ਼ਣ ਵੀ ਨਹੀਂ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਿਰਫ਼ ਇੱਕ ਸਮਾਜ ਸੇਵਕ ਹਨ। ਜੇਕਰ ਕੋਈ ਐਮਐਲਏ ਬਣਦਾ ਹੈ ਤਾਂ ਉਸ ਨੂੰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਚਰਨਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਜਿਸ ਤਰ੍ਹਾਂ ਇਮਰਾਨ ਖਾਨ ਵੱਲੋਂ ਫੋਨ ਆ ਰਿਹਾ ਹੈ। ਉਸ ਹਿਸਾਬ ਨਾਲ ਤਾਂ ਸਿੱਧੂ ਇਜਾਜ਼ਤ ਮਿਲਣ ਤੇ ਜ਼ਰੂਰ ਪਾਕਿਸਤਾਨ ਜਾਣਗੇ।