Punjab

ਦੇਸ਼ ਲਈ ਹੋਇਆ ਸ਼ਹੀਦ,ਪਰ ਸਸਕਾਰ ਵੇਲੇ ਦੇਖੋ ਪਿਆ ਰੌਲਾ | Surkhab TV

ਜੰਮੂ-ਕਸ਼ਮੀਰ ਦੇ ਜ਼ਿਲਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨੇਵਾਹ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਗੋਇੰਦਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਕੀਤਾ ਗਿਆ, ਪਰ ਇਸ ਮੌਕੇ ਪ੍ਰਸ਼ਾਸਨ ਦੀ ਨਲਾਇਕੀ ਖੁੱਲ੍ਹ ਕੇ ਸਾਹਮਣੇ ਆਈ। ਸ਼ਹੀਦ ਨਾਇਬ ਸੂਬੇਦਾਰ ਦੇ ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਸੀ ਕਿ ਉਹਨਾਂ ਦੇ ਪੁੱਤਰ ਲਈ ਸਰਕਾਰ ਵੱਖਰੀ ਜਗ੍ਹਾ ਦਾ ਪ੍ਰਬੰਧ ਕਰੇ ਪਰ ਪ੍ਰਸ਼ਾਸਨ ਵੱਲੋਂ ਮੰਗ ਨਾ ਮੰਨੇ ਜਾਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ਲੈ ਕੇ ਆਈ ਗੱਡੀ ਰੋਕ ਲਈ ਅਤੇ ਸੜਕ ਉੱਪਰ ਧਰਨਾ ਲਗਾ ਦਿੱਤਾ ਗਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਨਹੀਂ ਸ਼ਹੀਦ ਦਾ ਵੱਖਰੀ ਜਗ੍ਹਾ ਤੇ ਸਸਕਾਰ ਕੀਤਾ ਜਾਵੇਗਾ, ਇਸ ਉਪਰੰਤ ਐਸ.ਐਸ.ਪੀ ਧਰੁਮਨ ਐੱਚ ਨਿੰਬਾਲੇ ਵੱਲੋਂ ਸ਼ਹੀਦ ਦੇ ਸਾਥੀ ਸਾਬਕਾ ਫੌਜੀ ਜਵਾਨਾਂ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ਲੰਬੀ ਬਹਿਸ ਉਪਰੰਤ ਵਿਧਾਇਕ ਸਿੱਕੀ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਦਖਲ ਦੇਣ ਉਪਰੰਤ ਪਰਿਵਾਰ ਵੱਲੋਂ ਗੋਇੰਦਵਾਲ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ। ਜੰਮੂ-ਕਸ਼ਮੀਰ ਦੇ ਜ਼ਿਲਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨੇਵਾਹ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾਂ), ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਲੇ ਨੇ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇੱਕ ਬਹਾਦਰ ਯੋਧਾ ਅਤੇ ਉਤਸ਼ਾਹੀ ਫ਼ੌਜੀ ਅਧਿਕਾਰੀ ਸਨ। ਉਨਾਂ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਦਾ ਦੇਸ਼ ਸਦਾ ਰਿਣੀ ਰਹੇਗਾ।

Related Articles

Back to top button