Punjab

ਦੋ ਸ਼ਿਫਟਾਂ ਵਿੱਚ ਖੁੱਲ੍ਹਣਗੇ ਇਹ ਸਕੂਲ, ਸਰਕਾਰ ਵੱਲੋਂ ਤਿਆਰੀ ਸ਼ੁਰੂ

ਕੋਰੋਨਾ ਮਹਾਮਾਰੀ ਦੇ ਕਾਰਨ ਮਾਰਚ ਦੇ ਮਹੀਨੇ ਤੋਂ ਹੀ ਪੰਜਾਬ ਦੇ ਸਾਰੇ ਸਕੂਲ ਅਜੇ ਤੱਕ ਬੰਦ ਹਨ ਅਤੇ ਬਹੁਤੇ ਸਕੂਲ ਆਨਲਾਈਨ ਕਲਾਸਾਂ ਰਹਿਣ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ। ਪਰ ਸੂਬਾ ਸਰਕਾਰ ਵੱਲੋਂ ਹੁਣ ਜਲਦ ਹੀ ਸਕੂਲ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ। ਸਿੱਖਿਆ ਵਿਭਾਗ ਵਲੋਂ ਸਕੂਲ ਖੋਲ੍ਹਣ ਦੀ ਸੂਰਤ ‘ਚ ਸੀਨੀਅਰ ਸੈਕੰਡਰੀ ਸਕੂਲਾਂ ‘ਚ ਦੋ ਸ਼ਿਫਟਾਂ ‘ਚ ਕਲਾਸਾਂ ਲਗਾਉਣ ਦੀ ਤਿਆਰੀ ਕਰ ਲਈ ਗਈ ਹੈ।Coronavirus outbreaks are inevitable as Ontario plans to reopen schoolsਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਨੇ ਇਸ ਸਬੰਧੀ ਸੂਬੇ ਭਰ ਦੇ ਮਲਟੀਪਰਪਜ਼ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਦੋ ਸ਼ਿਫਟਾਂ ਵਿਚ ਕਲਾਸਾਂ ਲਗਾਉਣ ਲਈ ਸ਼ਡਿਊਲ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਲਈ ਕਿਹਾ ਹੈ। ਯਾਨੀ ਕਿ ਹੁਣ ਸ਼ਿਫਟਾਂ ਵਿੱਚ ਸੂਬੇ ਦੇ ਸਰਕਾਰੀ ਸਕੂਲ ਖੋਲ੍ਹੇ ਜਾਣਗੇ ਤਾਂ ਜੋ ਬੱਚਿਆਂ ਦਾ ਸਮਾਂ ਬਰਬਾਦ ਨਾ ਹੋਵੇ।ਇਸ ਸਬੰਧੀ ਸਿੱਖਿਆ ਸਕੱਤਰ ਨੇ ਇਹ ਹੁਕਮ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਸ਼ਿਫਟ ਸੀਨੀਅਰ ਸੈਕੰਡਰੀ ਪੱਧਰ ‘ਤੇ ਆਰਟਸ ਅਤੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਲਈ ਹੋਵੇਗੀ ਅਤੇ ਇਸ ਦਾ ਸਮਾਂ ਸਵੇਰੇ 7 ਵਜੇ ਤੋਂ ਲੈ ਕੇ ਸਾਢੇ 12 ਵਜੇ ਤੱਕ ਹੋਵੇਗਾ। ਜਦਕਿ ਦੂਜੀ ਸ਼ਿਫਟ ਵਿੱਚ ਸੀਨੀਅਰ ਸੈਕੰਡਰੀ ਪੱਧਰ ਦੇ ਕਾਮਰਸ ਅਤੇ ਵੋਕੇਸ਼ਨਲ ਗਰੁੱਪ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ।Catholic schools in Ottawa, Eastern Ontario prepare for Jan 21 teachers  strike | CTV Newsਇਸਦੇ ਨਾਲ ਹੀ ਦੂਜੀ ਸ਼ਿਫਟ ਵਿਚ ਹੀ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਲਗਾਈਆਂ ਜਾਣਗੀਆਂ। ਇਨ੍ਹਾਂ ਕਲਾਸਾਂ ਲਈ ਦੂਜੀ ਸ਼ਿਫਟ ਦਾ ਸਮਾਂ ਦੁਪਹਿਰ ਦੁਪਹਿਰੇ 12.30 ਵਜੇ ਤੋਂ ਲੈ ਕੇ ਸ਼ਾਮ ਦੇ 5.30 ਵਜੇ ਤੱਕ ਹੋਵੇਗਾ। ਸਿੱਖਿਆ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜਿਹਾ ਇਸ ਕਾਰਨ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਕਾਫੀ ਜਿਆਦਾ ਹੈ।

Related Articles

Back to top button