Latest

ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ California ਤੋਂ ਵੀ ਉੱਠੀ ਆਵਾਜ਼ | Punjab Farmers | Surkhab TV

ਕੈਲੇਫੋਰਨੀਆਂ ਦੇ ਪ੍ਰਸਿੱਧ ਸ਼ਹਿਰ ਸੈਨ ਫਰਾਂਸਿਸਕੋ ਵਿਖੇ ਭਾਰਤੀ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦਾ ਜ਼ਬਰਦਸਤ ਵਿਰੋਧ ਕਰਦਿਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਵਿਸ਼ਵ ਦੇ ਸਮੁੱਚੇ ਭਾਈਚਾਰੇ ਨੂੰ ਆਵਾਜ ਬੁਲੰਦ ਕਰਨ ਦੀ ਪੁਰ-ਜ਼ੋਰ ਅਪੀਲ ਕੀਤੀ ਗਈ। ਪਾਸ ਕੀਤੇ ਗਏ ਮਤਿਆਂ ਅਨੁਸਾਰ ਪੰਜਾਬ ਦੀ ਧਰਤੀ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ , ਕਿਸਾਨਾਂ , ਅਦਾਕਾਰਾਂ , ਗੀਤਕਾਰਾਂ , ਬੁੱਧੀਜੀਵੀ ਵਰਗ ਵੱਲੋਂ ਕਿਸਾਨਾਂ ਨੂੰ ਕੀਤੀ ਜਾ ਰਹੀIt's a fact. We don't want farmers to get rich | Opinion - india news -  Hindustan Times ਹਮਾਇਤ ਦੀ ਸ਼ਲਾਘਾ ਕੀਤੀ ਗਈ ਅਤੇ ਬਦੇਸ਼ੀ ਭਾਈਚਾਰੇ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਸਮੂਹ ਪੰਥਕ ਜਥੇਬੰਦੀਆਂ , ਗੁਰਦੁਆਰਾ ਪ੍ਰਬੰਧਕ ਕਮੇਟੀਆਂ , ਸਪੋਰਟਸ ਕਲੱਬਾਂ ਅਤੇ ਪੰਜਾਬ ਨਾਲ ਦਰਦ ਰੱਖਣ ਵਾਲ਼ਿਆਂ ਦਾ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਇਸ ਰੋਸ ਮਾਰਚ ਵਿੱਚ ਵੱਧ ਚੜਕੇ ਹਿੱਸਾ ਲਿਆ।

Related Articles

Back to top button