ਪੰਜਾਬ ਵਿੱਚ 18-19 ਸਿਤੰਬਰ ਨੂੰ ਇਸ ਜਗ੍ਹਾ ‘ਤੇ ਲੱਗੇਗਾ ਕਿਸਾਨ ਮੇਲਾ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਰ ਸਾਲ ਹਾੜ੍ਹੀ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਕਿਸਾਨ ਮੇਲੇ ਲਗਾਏ ਜਾਂਦੇ ਹਨ। ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਇਰੈਕਟਰ ਪਸਾਰ ਸਿੱਖਿਆ ਡਾ ਜਸਕਰਨ ਸਿੰਘ ਮਾਹਲ ਨੇ ਕਿਹਾ ਕਿ ਇਸ ਵਾਰ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ 18 ਤੇ 19 ਸਤੰਬਰ ਨੂੰ ਪਹਿਲੀ ਵਾਰ ਵਰਚੂਅਲ ਕਿਸਾਨ ਮੇਲਾ ਲਗਾਉਣ ਦਾ ਫੈਸਲਾ ਕੀਤਾ ਹੈ।
ਡਾ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਰੂਬਰੂ ਹੋਣ ਲਈ ਯੂਨੀਵਰਸਿਟੀ ਵੱਲੋਂ ਇਸ ਤਰਾਂ ਦਾ ਮੇਲਾ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀ ਆਨਲਾਈਨ ਕਿਸਾਨ ਮੇਲੇ ਦਾ ਪ੍ਰਬੰਧ ਕੀਤਾ ਜਾਵੇਗਾ।ਇਸ ਮੇਲੇ ਵਿਚ ਵਿਚ ਤਕਨੀਕੀ ਸੈਸ਼ਨ, ਸਵਾਲ-ਜਵਾਬ ਸੈਸ਼ਨ, ਮਾਹਿਰਾਂ ਦੇ ਭਾਸ਼ਨ ਤੇ ਹੋਰ ਵੀ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾਣਗੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਡਾ ਜਸਕਰਨ ਸਿੰਘ ਵੱਲੋਂ ਨਾਲ ਹੀ ਕਿਸਾਨ ਵੀਰਾਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਕਿਸਾਨ ਇਸ ਮੇਲੇ ਨਾਲ ਜੁੜਨ ਅਤੇ ਨਵੀਆਂ ਤਕਨੀਕਾਂ ਦਾ ਲਾਭ ਲੈਣ। ਇਸ ਮੇਲੇ ਦੀ ਸਮੁੱਚੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਇਹ ਖੇਤੀ ਮੇਲੇ ਪੰਜਾਬ ਅਤੇ ਇਸਦੇ ਨਾਲ ਲਗਦੇ ਕਿਸਾਨਾਂ ਤੱਕ ਗਿਆਨਮਈ ਸਾਹਿਤ, ਸੁਧਰੇ ਬੀਜ ਅਤੇ ਵਿਕਸਿਤ ਤਕਨਾਲੋਜੀ ਨੂੰ ਪਹੁੰਚਾਉਣ ਦਾ ਵੱਡਾ ਸਥਾਨ ਹਨ। ਕਿਸਾਨ ਵੀਰ ਇਨ੍ਹਾਂ ਮੇਲਿਆਂ ਤੋਂ ਖੇਤੀਬਾੜੀ ਸਬੰਧੀ ਹਰ ਤਰਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।