Punjab

ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ, ਪੰਜਾਬੀਆਂ ਨੂੰ ਮਿਲੇਗੀ ਰਾਹਤ

ਕੋਰੋਨਾ ਮਹਾਮਾਰੀ ਦੇ ਫੈਲਣ ਦੀ ਰਫਤਾਰ ਦਿਨੋ ਦਿਨ ਹੋਰ ਤੇਜ਼ ਹੁੰਦੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਇਸਦਾ ਡਰ ਵੀ ਵਧਦਾ ਜਾ ਰਿਹਾ ਹੈ। ਪਰ ਇਸੇ ਵਿਚਕਾਰ ਆਮ ਲੋਕਾਂ ਲਈ ਇੱਕ ਵੱਡੀ ਖਬਰ ਆ ਰਹੀ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਤੋਂ ਬਾਅਦ ਖਾਸਕਰ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਲਈ ਲੋਕਾਂ ਵੱਲੋਂ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਇੱਕ ਵੱਡਾ ਐਲਾਨ ਕਰਦਿਆਂ ਇਹ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਕੋਰੋਨਾ ਪੀੜਤ ਮਰੀਜ਼ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਿਹਾ ਹੈ ਅਤੇ ਜੇਕਰ ਉਸਨੂੰ ਕਿਸੇ ਕਾਰਨ ਇਲਾਜ ਲਈ ਨਿੱਜੀ ਹਸਪਤਾਲ ਰੈਫ਼ਰ ਕਰਨਾ ਪੈਂਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਕਰੇਗੀ।Corona Studies Series' to be launched by National Book Trustਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੋਰਾਹਾ ਵਿਖੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ‘ਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਸਮੇਂ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਹੈਲਥ ਸੈਂਟਰ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਬਹੁਤ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਹ ਹੈਲਥ ਸੈਂਟਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।ਮਹਿੰਗੇ ਇਲਾਜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਐਂਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਹੜੇ ਚਾਰਜ ਵਧਾਏ ਗਏ ਹਨ, ਉਨ੍ਹਾਂ ਨੂੰ ਇੱਕ ਵਿਸ਼ੇਸ਼ ਫੰਡ ਲਈ ਇਸਤੇਮਾਲ ਕੀਤਾ ਜਾਵੇਗਾ। ਜਿਹੜੀਆਂ ਦਵਾਈਆਂ ਹਸਪਤਾਲ ‘ਚ ਮੌਜੂਦ ਨਹੀਂ ਹਨ, ਇਸ ਫੰਡ ਨੂੰ ਉਨ੍ਹਾਂ ਦਵਾਈਆਂ ਦੀ ਪੂਰਤੀ ਲਈ ਖਰਚਿਆ ਜਾਵੇਗਾ।ਇੱਕ ਹੋਰ ਐਲਾਨ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਜੱਚਾ-ਬੱਚਾ ਕੇਂਦਰਾਂ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾਈ ਮਾਈ ਦੌਲਤਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Back to top button