Punjab

ਪੰਥਕ ਅਕਾਲੀ ਲਹਿਰ ਦੀ ਕਾਨਫਰੰਸ ਦਾ ਫਤਿਹਗੜ੍ਹ ਸਾਹਿਬ ਤੋਂ LIVE

ਪੰਥਕ ਖੇਤਰ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਟੱਕਰ ਦੇਣ ਲਈ ਗਠਿਤ ਹੋਈ ਪੰਥਕ ਅਕਾਲੀ ਲਹਿਰ ਵਲੋਂ ਅੱਜ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਾਲ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਧਾਰਮਕ ਅਦਾਰਿਆਂ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਛੇੜਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿਚ ਹੋਈ ਵਿਸ਼ਾਲ ਕਾਨਫਰੰਸ ਦੌਰਾਨ ਸੰਗਤਾਂ ਤੋਂ ਹੱਥ ਖੜ੍ਹੇ ਕਰਵਾ ਕੇ ਪਾਸ ਕੀਤੇ ਗਏ। ਇਸ ਮੋਕੇ ਬੋਲਦਿਆਂ ਭਾਈ ਰਣਜੀਤ ਸਿੰਘ ਨੇ ਭਾਰਤ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜ ਸਾਲਾ ਮਿਆਦ ਪੁਗਾ ਚੁੱਕੇ ਸ਼੍ਰੋਮਣੀ ਕਮੇਟੀ ਦੇ ਹਾਊਸ ਨੂੰ ਭੰਗ ਕਰ ਕੇ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ। Image result for panthik akali leharਉਨ੍ਹਾਂ ਕਿਹਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਚੋਣਾਂ ਨਾ ਕਰਵਾਉਣ ਦੀ ਹਾਲਤ ‘ਚ ਵੱਡਾ ਸੰਘਰਸ਼ ਛੇੜਣ ਦਾ ਐਲਾਨ ਵੀ ਕੀਤਾ ਗਿਆ। ਇਸ ਮੋਕੇ ਪਾਸ ਕੀਤੇ ਗਏ ਮਤਿਆਂ ਵਿਚ ਪੰਜਾਬੀ ਮਾਂ-ਬੋਲੀ ‘ਤੇ ਹਮਲਿਆਂ ਨੂੰ ਸਿੱਖਾਂ ਦੀ ਆਤਮਾ ਉੱਤੇ ਹਮਲਾ ਕਰਾਰ ਦਿਤਾ, ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਗ੍ਰਿਫ਼ਤਾਰ ਕਰ ਕੇ ਜੇਲਾਂ ਵਿਚ ਡੱਕਣ ਦੀ ਸਰਕਾਰ ਤੋਂ ਮੰਗ ਕੀਤੀ ਗਈ। ਕੇਂਦਰ ਸਰਕਾਰ ਵਲੋਂ 8 ਸਿਆਸੀ ਸਿੱਖ ਕੈਦੀਆਂ ਦੀ ਸਜ਼ਾ ਮਾਫ਼ ਕਰਨ ਦੀ ਪ੍ਰਸੰਸਾ ਕਰਦਿਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਕੱਟ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜਥੇਦਾਰ ਭਾਈ ਰਣਜੀਤ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਗੁਰੂ ਦੀ ਗੋਲਕ ਦੀ ਸਹੀ ਵਰਤੋਂ ਨਾ ਹੋਣ ਕਾਰਨ ਸਿੱਖ ਕੌਮ ਦੀ ਨੌਜਵਾਨੀ ਸਿਖਿਆ ਦੇ ਪੱਧਰ ‘ਤੇ ਦੂਜੀਆਂ ਕੌਮਾਂ ਦੇ ਮੁਕਾਬਲੇ ਬਹੁਤ ਪੱਛੜ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ‘ਤੇ ਸ਼੍ਰੋਮਣੀ ਕਮੇਟੀ ਰਾਹੀਂ ਕਾਬਜ਼ ਬਾਦਲ ਪਰਵਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਰਗੇ ਕਥਿਤ ਤੋਰ ਤੇ ਬਲਾਤਕਾਰੀਆਂ ਨੂੰ ਬਿਨਾਂ ਮੰਗੇ ਮਾਫ਼ੀਆਂ ਦਿਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ-ਗ੍ਰੰਥ ਦੇ ਸਿਧਾਂਤ ਮਲੀਆਮੇਟ ਕੀਤੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਵਫ਼ਾਦਾਰੀ ਪੰਥ ਨਾਲ ਹੈ ਜਾਂ ਪੰਥ ਦੇ ਕਾਤਲਾਂ ਨਾਲ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਥ ਦਾ ਵਾਸਤਾ ਪਾ ਕੇ ਪੰਜ ਵਾਰ ਮੁੱਖ ਮੰਤਰੀ ਬਣਿਆ ਪਰ ਸੱਤਾ ‘ਚ ਆ ਕੇ ਉਸ ਨੇ ਵਫ਼ਾਦਾਰੀ ਪੰਥ ਦੋਖ਼ੀਆਂ ਨਾਲ ਨਿਭਾਈ। ਸੁਮੇਧ ਸਿੰਘ ਸੈਣੀ ਅਤੇ ਇਜ਼ਹਾਰ ਆਲਮ ਵਰਗੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦੇ ਦੇ ਕੇ ਨਿਵਾਜਿਆ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਬੇਦੋਸ਼ੇ ਸਿੱਖ ਨੌਜਵਾਨਾਂ ਦਾ ਕਤਲੇਆਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚੋਂ ਛੁਡਾਇਆ।

Related Articles

Back to top button