ਪੰਥ ਵਿੱਚੋਂ ਛੇਕ ਦਿੱਤਾ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ, ਦੇਖੋ ਅੱਜ ਕੀ ਹੋਇਆ | Surkhab TV

ਬੀਤੇ ਦਿਨੀ ਰਾਮ ਮੰਦਿਰ ਦੇ ਨੀਂਹ ਪੱਥਰ ਸਮਾਗਮ ਵੇਲੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਸਰਬੱਤ ਖਾਲਸਾ ਵਾਲੇ ਜਥੇਦਾਰ ਧਿਆਨ ਸਿੰਘ ਮੰਡ ਨੇ ਸਖਤ ਫੈਸਲਾ ਸਣਾਉਂਦਿਆਂ ਗਿਆਨੀ ਇਕਬਾਲ ਸਿੰਘ ਨੂੰ ਪੰਥ ਵਿੱਚੋਂ ਛੇਕ ਦਿੱਤਾ ਹੈ .. ਪਿਛਲੇ ਦਿਨੀਂ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਇਕਬਾਲ ਸਿੰਘ ਨੂੰ ਵੀ ਅਗਸਤ ਤੱਕ ਆਪਣਾ ਪੱਖ ਰੱਖਣ ਦੀ ਗੱਲ ਕਹੀ ਗਈ ਸੀ ਅਤੇ ਅੱਜ ਵੀ ਅਗਸਤ ਹੋਣ ਤੇ ਇਕਬਾਲ ਸਿੰਘ ਅਕਾਲ ਤਖਤ ਸਾਹਿਬ ਤੇ ਆ ਕੇ ਆਪਣਾ ਪੱਖ ਨਹੀਂ ਰੱਖੇ ਗਏ ਅਤੇ ਉਹ ਆਪਣੀ ਗੱਲ ਤੇ ਅਟੱਲ ਰਹੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਲਵ ਕੁਸ਼ ਦੇ ਵੰਸ਼ ਹੀ ਹਨ ਜਿਸ ਤੋਂ ਬਾਅਦ ਅੱਜ ਫਿਰ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਸਿੱਖ ਕੌਮ ਦੇ ਨਾਂ ਤੇ ਸੰਦੇਸ਼ ਪੜ੍ਹਿਆ ਅਤੇ ਕਿਹਾ ਕਿ ਇਕਬਾਲ ਸਿੰਘ ਨੂੰ ਉਹ ਪੰਥ ਚੋਂ ਛੇਕਦੇ ਹਨ … ਉਨ੍ਹਾਂ ਨੇ ਕਿਹਾ ਕਿ ਜੋ ਵੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਦਾ ਹੈ ਉਹ ਇਕਬਾਲ ਦੇ ਨਾਲ ਕੋਈ ਵੀ ਰਿਸ਼ਤਾ ਨਹੀਂ ਰੱਖੇਗਾ