Agriculture

ਫਸਲਾਂ ਦੀ ਵਾਢੀ ਵਿੱਚ ਪੈ ਸਕਦਾ ਹੈ ਅੜਿੱਕਾ, ਸਰਕਾਰ ਵੱਲੋਂ ਨਵਾਂ ਆਦੇਸ਼ ਜਾਰੀ

ਹੁਣ ਫਸਲਾਂ ਦੀ ਵਾਢੀ ਵਿੱਚ ਇੱਕ ਹੋਰ ਅੜਿਕਾ ਲੱਗ ਸਕਦਾ ਹੈ ਕਿਉਂਕਿ ਸਰਕਾਰ ਨੇ ਹੁਣ ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਵਾਰ ਸਰਕਾਰ ਝੋਨੇ ਦੀ ਵਾਢੀ ਸਮੇਂ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਬਹੁਤ ਸਖਤ ਨਜ਼ਰ ਆ ਰਹੀ ਹੈ ਅਤੇ ਖੇਤੀ ਅਫਸਰਾਂ ਵੱਲੋਂ ਨਿੱਤ ਨਵੇਂ ਐਲਾਨ ਕੀਤੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਦੇ ਅਨੁਸਾਰ ਹੁਣ ਸਰਕਾਰ ਵੱਲੋਂ ਕੰਬਾਈਨ ਮਾਲਕਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ।ਦਰਅਸਲ ਸੂਬੇ ‘ਚ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਈ ਰੱਖਣ ਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਨੇ ਹਵਾ ਪ੍ਰਦੂਸ਼ਣ ਰੋਕਥਾਮ ਤੇ ਨਿਯੰਤਰਣ ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ‘ਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।ਇਸ ਮਾਮਲੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਇਸ ਵਾਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (SMS) ਤੋਂ ਬਿਨਾਂ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ 4 ਸਤੰਬਰ ਨੂੰ ਸੂਬੇ ਦੇ ਪ੍ਰਮੁੱਖ ਅਖ਼ਬਾਰਾਂ ਵਿੱਚ ਨੋਟਿਸ ਜਾਰੀ ਕਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ।ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਝੋਨੇ ਦੀ ਕਟਾਈ ਕੰਬਾਈਨ ਉਤੇ SMS ਸਿਸਟਮ ਲਗਾਏ ਤੋਂ ਬਿਨਾਂ ਨਾ ਕਰਨ। ਅਜਿਹਾ ਕਰਨ ਦਾ ਮੁੱਖ ਮਕਸਦ ਪਰਾਲੀ ਨੂੰ ਸਾੜਨ ਤੋਂ ਬਚਣਾ ਅਤੇ ਵਾਤਾਵਰਨ ਨੂੰ ਬਚਾਉਣਾ ਹੈ।ਕਿਉਂਕਿ SMS ਸਿਸਟਮ ਵਾਲੀਆਂ ਕੰਬਾਈਨਾਂ ਨਾਲ ਕਟਾਈ ਕਰਨ ਤਾਂ ਬਾਅਦ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਾ ਬਹੁਤ ਸੌਖਾ ਹੈ। ਕਿਸਾਨਾਂ ਨੂੰ ਇਸ ਨਾਲ ਫਸਲ ਕੱਟਣ ਤੋਂ ਬਾਅਦ ਉਸਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਲੋੜ ਨਹੀਂ ਪੈਂਦੀ।ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਖੇਤੀਬਾੜੀ ਵਿਭਾਗ ਦੇ ਸਕੱਤਰ ਤੇ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਖ਼ਿਲਾਫ਼ ਮੁਹਿੰਮ ਦੇ ਨੋਡਲ ਅਧਿਕਾਰੀ ਕਾਹਨ ਸਿੰਘ ਪੰਨੂ ਨੇ ਵੀ ਕੰਬਾਈਨ ਮਾਲਕਾਂ ਨੂੰ ਇਹ ਅਪੀਲ ਕੀਤੀ ਸੀ ਕਿ ਉਹ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇਜਮੈਂਟ ਜਰੂਰ ਲਗਾਉਣ ਅਤੇ ਸਾਫ ਸੁਥਰੇ ਅਤੇ ਹਰੇ ਭਰੇ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਪੂਰਾ ਸਹਿਯੋਗ ਦੇਣ।

Related Articles

Back to top button