Punjab
ਫੌਜੀ ਭਰਾਵਾਂ ਦੀ ਕਿਸਾਨਾਂ ਦੇ ਹੱਕ ਵਿੱਚ ਸਰਕਾਰ ਨੂੰ ਵੰਗਾਰ | Surkhab TV

ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਜਾਂ ਖੇਤੀਬਾੜੀ ਖੇਤਰ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੁੰਦੀ ਸੀ ਤਾਂ ਉਸ ਨੂੰ ਇਨ੍ਹਾਂ ਨੀਤੀਆਂ ਸਬੰਧੀ ਬਿੱਲ ਬਣਾ ਕੇ ਸੰਸਦ ‘ਚ ਵਿਚਾਰ-ਚਰਚਾ ਲਈ ਲਿਆਉਣੇ ਚਾਹੀਦੇ ਸਨ। ਖੇਤੀਬਾੜੀ ਸੂਬਿਆਂ ਦੇ ਅਧਿਕਾਰ ਖੇਤਰ ‘ਚ ਆਉਂਦੀ ਹੈ, ਜਿਸ ਲਈ ਇਸ ਸਬੰਧ ‘ਚ ਵੱਖ-ਵੱਖ ਸੂਬਾ ਸਰਕਾਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਇਸ ਤੋਂ ਬਿਨਾਂ ਖੇਤੀਬਾੜੀ ਤਿੰਨ ਵਰਗਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਇਹ ਤਿੰਨ ਵਰਗ ਹਨ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਛੋਟੇ ਕਾਰੀਗਰ। ਸੋ, ਇਨ੍ਹਾਂ ਤਿੰਨਾਂ ਵਰਗਾਂ ਦੀਆਂ ਜਥੇਬੰਦੀਆਂ ਤੋਂ ਵੀ ਸਹਿਮਤੀ ਲੈਣੀ ਬਣਦੀ ਸੀ।