News

ਬੇਅਦਬੀ ਕਰਨ ਵਾਲੇ ਨੂੰ ਹੋਇਆ ਕੋਹੜ ਦਾ ਰੋਗ | Guru Granth Sahib Ji

ਬੇਅਦਬੀ ਕਰਨ ਵਾਲੇ ਨੂੰ ਹੋਇਆ ਕੋਹੜ ਦਾ ਰੋਗ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪਾਂ ਵਿੱਚ ਆਪਣੀ ਮਰਜੀ ਨਾਲ ਬਿੰਦੀਆਂ ਟਿੱਪੀਆ ਲੋਣ ਵਾਲੇ ਨੂੰ ਹੋਇਆ ਕੋਹੜ, ਭਾਈ ਅਮਰਿਕ ਸਿੰਘ ਅਜਨਾਲਾ ਨੇ ਦਿੱਤੀ ਇਸ ਸਬੰਧ ਵਿੱਚ ਸਾਰੀ ਜਾਣਕਾਰੀ, ਦੇਖੋ ਅਤੇ ਸਭ ਨਾਲ ਸ਼ੇਅਰ ਕਰੋ, ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰੋ ਚਵਰ-ਤਖ਼ਤ ਦੇ ਮਾਲਕ, ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਧਰਮ ਦੇ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲੇ ਪਾਵਨ ਧਰਮ ਗ੍ਰੰਥ ਹਨ। ਇਸ ਮਹਾਨ ਪਾਵਨ ਗ੍ਰੰਥ ਦੀ ਵਡਿਆਈ ਇਸ ਵਿਚ ਵੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਤੋਂ ਸਰਬੱਤ ਦੇ ਭਲੇ ਦਾ ਪੈਗ਼ਾਮ ਸਮੁੱਚੀ ਮਨੁੱਖਤਾ ਨੂੰ ਨਸੀਬ ਹੁੰਦਾ ਹੈ। ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿੱਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ-ਕਮਲਾਂ ਨਾਲ ਸੰਪਾਦਿਤ ਕੀਤਾ ਹੈ।
ਸਮੂਹ ਧਰਮਾਂ ਦੇ ਇਤਿਹਾਸ ਵਿਚ ਇਹੋ ਇਕ ਅਜਿਹਾ ਅਦੁੱਤੀ ਪਾਵਨ ਗ੍ਰੰਥ ਹੈ, ਜਿਸ ਦਾ ਰੋਜ਼ਾਨਾ ਪ੍ਰਕਾਸ਼ ਤੇ ਸੁਖ ਆਸਣ ਬੜੇ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਜਾਂਦਾ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸਾਂ, ਬੇਨਤੀਆਂ ਤੇ ਜੋਦੜੀਆਂ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ ਜਾਂ ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ: ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥ (ਪੰਨਾ 763) ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ॥ (ਪੰਨਾ 308) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗਿਆਨ ਦਾ ਜਗ-ਮਗ ਕਰਦਾ ਸੂਰਜ ਹੈ, ਜਿਸ ਨਾਲ ਮਨ ਦੇ ਹਨ੍ਹੇਰੇ ਦੂਰ ਹੁੰਦੇ ਹਨ: ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ॥ (ਪੰਨਾ 67)

Related Articles

Back to top button