Sikh News

ਭਾਈ ਹਵਾਰੇ ਦੀ ਜਥੇਬੰਦੀ ਪਹੁੰਚੇਗੀ Shambhu Border | Akaal Youth | Surkhab Tv

ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਹਵਾਰਾ ਕਮੇਟੀ ਨੇ ਅੱਜ ਸਿੱਖ ਨੌਜਵਾਨਾਂ ਦੀ ਜਥੇਬੰਦੀ ‘ਅਕਾਲ ਯੂਥ’ ਦੇ ਗਠਨ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਜਥੇਬੰਦੀ ਆਉਂਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਹਿੱਸਾ ਲਵੇਗੀ। ਇਸ ਨਵੇਂ ਜਥੇਬੰਦੀ ਦਾ ਰਸਮੀ ਐਲਾਨ ਕਰਨ ਤੋਂ ਪਹਿਲਾਂ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਗਈ। ਪ੍ਰੋ. ਬਲਜਿੰਦਰ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਸਿੱਖ ਨੌਜਵਾਨਾਂ ਦੀ ਜਥੇਬੰਦੀ ਅਕਾਲ ਯੂਥ ਦਾ ਗਠਨ ਕੀਤਾ ਹੈ, ਜਿਸ ਦੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਵਿਚ ਭਾਈ ਜਸਵਿੰਦਰ ਸਿੰਘ ਰਾਜਪੁਰਾ, ਭਾਈ ਰਾਜਨਦੀਪ ਸਿੰਘ ਦਮਦਮੀ ਟਕਸਾਲ ਸੰਗਰਾਵਾਂ, ਭਾਈ ਸਤਵੰਤ ਸਿੰਘ, ਭਾਈ ਬਲਬੀਰ ਸਿੰਘ ਖਡੂਰ ਸਾਹਿਬ ਅਤੇ ਭਾਈ ਮਹਾਂ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸੁਪਰੀਮ ਕਮੇਟੀ ਪੰਚ ਪ੍ਰਧਾਨ ਪ੍ਰਣਾਲੀ ਅਧੀਨ ਕੰਮ ਕਰੇਗੀ।

Related Articles

Back to top button