Punjab

ਮਾਂ ਦੀ ਸੇਵਾ ਕਰਕੇ ਵਿਆਹ ਨਹੀਂ ਕਰਵਾਇਆ | 13 ਸਾਲ ਦੀ ਸੀ,ਵੇਚ ਰਹੀ ਹੈ ਅਖਬਾਰਾਂ | Surkhab Tv

ਮਾਂ-ਬਾਪ ਨਾਲ ਨਿਮਰਤਾ ਨਾਲ ਗੱਲ ਕਰੋ, ਉਨ੍ਹਾਂ ਦੀ ਗੱਲ ਧੀਰਜ ਨਾਲ ਸੁਣੋ ਜੇ ਤੁਸੀਂ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਤਾਂ ਵੀ ਉਸੇ ਤਰ੍ਹਾਂ ਸਹਿਣਸ਼ੀਲਤਾ ਦਿਖਾਓ, ਜਿਵੇਂ ਬਾਹਰ ਹੋਰ ਲੋਕਾਂ ਨਾਲ ਦਿਖਾਉਂਦੇ ਹੋ। ਭਾਵੇਂ ਤੁਸੀਂ ਮਜ਼ਦੂਰ ਹੋ ਜਾਂ ਮੈਨੇਜਰ ਆਪਣੇ ਮਾਲਕ ਜਾਂ ਬੋਸ ਦੀ ਡਾਂਟ ਤਾਂ ਤੁਸੀਂ ਚੁੱਪ-ਚਾਪ ਸਹਿਣ ਕਰ ਲੈਂਦੇ ਹੋ
ਜਿਨ੍ਹਾਂ ਨੇ ਤੁਹਾਨੂੰ ਮਹੀਨੇ ਦਾ ਸਿਰਫ਼ ਪੰਜ ਜਾਂ ਪੰਜਾਹ ਹਜ਼ਾਰ ਹੀ ਦੇਣਾ ਹੈ, ਪਰ ਉਹ ਮਾਂ-ਬਾਪ ਜਿਨ੍ਹਾਂ ਨੇ ਤੁਹਾਨੂੰ ਪਾਲ-ਪੋਸ਼ ਕੇ ਆਪਣੀ ਜ਼ਿੰਦਗੀ ਦੀ ਲੱਖਾਂ-ਕਰੋੜਾਂ ਦੀ ਸਾਰੀ ਪੂੰਜੀ ਤੇ ਜਾਇਦਾਦ ਦੇਣੀ ਹੈ। ਉਨ੍ਹਾਂ ਦੀਆਂ ਗੱਲਾਂ ਤੁਹਾਨੂੰ ਬੁਰੀਆਂ ਲੱਗਦੀਆਂ ਹਨ ਤੇ ਤੁਹਾਡੀ ਜ਼ੁਬਾਨ ਕੈਂਚੀ ਦੀ ਤਰ੍ਹਾਂ ਚੱਲਣ ਲੱਗਦੀ ਹੈ। ਇਹ ਸ਼ਰਮਨਾਕ ਕਾਰਾ ਨਹੀਂ ਤਾਂ ਹੋਰ ਕੀ ਹੈ? ਤੋਤਲੀਆਂ ਆਵਾਜ਼ਾਂ ਕੱਢਣ ਵਾਲੇ ਬੱਚਿਆਂ ਨੂੰ ਮਾਂ-ਬਾਪ ਹੀ ਬੋਲਣਾ ਸਿਖਾਉਦੇਂ ਹਨ।ਉਹੀ ਤੋਤਲੀਆਂ ਆਵਾਜ਼ਾਂ ਕੱਢਣ ਵਾਲੇ ਬੱਚੇ ਜਦੋਂ ਵੱਡੇ ਹੋ ਕੇ ਮਾਂ-ਬਾਪ ਨਾਲ ਬਹਿਸ ਕਰਨ ਲੱਗ ਜਾਂਦੇ ਹਨ ਤਾਂ ਸਥਿਤੀ ਬਰਦਾਸ਼ਤ ਤੋਂ ਬਾਹਰ ਹੋ ਜਾਂਦੀ ਹੈ। ਯਾਦ ਰੱਖੋ ਕਿ ਤੁਸੀਂ ਮਾਂ-ਬਾਪ ਦੀ ਬਦੋਲਤ ਹੀ ਚੰਗੇ ਪੜ੍ਹੇ-ਲਿਖੇ ਹੋਂ ਤੇ ਜਿੱਥੋਂ ਤੱਕ ਜੀਵਨ ਜਾਂਚ ਦਾ ਸਬੰਧ ਹੈ ਤੁਸੀਂ ਜੀਵਨ ਭਰ ਉਨ੍ਹਾਂ ਤੋਂ ਪਿੱਛੇ ਹੀ ਰਹੋਗੇ।ਕਿਉਂਕਿ ਮਾਂ-ਬਾਪ ਜੀਵਨ ਜਾਂਚ ਵਿੱਚ ਪੀ.ਐਚ.ਡੀ. ਹੁੰਦੇ ਹਨ।
ਪੁੱਤ ਨੇ ਮਾਂ ਦੀ ਇੱਕ ਅੱਖ ਨਾ ਹੋਣ ਕਰਕੇ ਉਸਨੂੰ ਧੱਕੇ ਮਾਰ ਕੇ ਘਰੋਂ ਕੱਡਿਆ – News Khalsa
ਮੁੱਕਦੀ ਗੱਲ ਇਹ ਹੈ ਕਿ ਬੁਜ਼ਰਗਾਂ ਅਤੇ ਬੱਚਿਆਂ ਦੇ ਵਿਚਾਰ ਨਦੀ ਦੇ ਦੋ ਕਿਨਾਰਿਆਂ ਵਾਂਗ ਮਿਲ ਨਹੀਂ ਸਕਦੇ। ਇਹ ਨਵੀਂ ਪੀੜ੍ਹੀ ਅਤੇ ਪੁਰਾਣੀ ਪੀੜ੍ਹੀ ਦੇ ਵਿਚਾਰਾਂ ਦਾ ਵਖਰੇਵਾਂ ਸਦੀਆਂ ਤੋਂ ਰਿਹਾ ਹੈ ਤੇ ਹਮੇਸ਼ਾ ਹੀ ਰਹੇਗਾ, ਭਾਵੇਂ ਵਿਚਾਰਾਂ ਦੇ ਇਸ ਵਖਰੇਵੇਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਹੈ ਪਰ ਘੱਟ ਜ਼ਰੂਰ ਕੀਤਾ ਜਾ ਸਕਦਾ ਹੈ। ਇਸ ਲਈ ਬਜ਼ੁਰਗਾਂ ਨੂੰ ਆਪਣੇ ਖਾਣ ਤੇ ਬੋਲਣ ਉੱਤੇ ਸੰਯਮ ਰੱਖ ਕੇ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਦੂਜੇ ਪਾਸੇ ਬੱਚਿਆਂ ਨੂੰ ਚਾਹੀਦਾ ਹੈ ਕਿ ਆਪਣੇ ਆਪ ਨੂੰ ਮਾਂ-ਬਾਪ ਤੋਂ ਜ਼ਿਆਦਾ ਚਲਾਕ ਜਾਂ ਚਤਰ ਨਾ ਸਮਝੋ ।ਜਿੱਥੇ ਤੁਸੀਂ ਅੱਜ ਫਿਰ ਰਹੇ ਹੋ ਉਹ ਬਹੁਤ ਚਿਰ ਪਹਿਲਾ ਇਸ ਦੌਰ ‘ਚੋ ਗੁਜ਼ਰ ਚੁੱਕੇ ਹਨ। ਉਪਰੋਕਤ ਗੱਲਾਂ ਨੂੰ ਦਿਮਾਗ਼ ‘ਚ ਰੱਖ ਕੇ ਇਸ ਧਰਤੀ ‘ਤੇ ਹੀ ਸਵਰਗ ਦੀ ਮੌਜ ਦਾ ਅਹਿਸਾਸ ਕੀਤਾ ਜਾ ਸਕਦਾ ਹੈ।

Related Articles

Back to top button