Punjab
ਮਾਲਵੇ ਵਾਲਿਆਂ ਨੇ ਤਾਂ ਕਿਸਾਨੀ ਬਿੱਲਾਂ ਖਿਲਾਫ ਮਤੇ ਪਾਉਣ ਦਾ ਕੰਮ ਕਰ ਦਿੱਤਾ ਸ਼ੁਰੂ | Mansa | Surkhab TV

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਵਿਧਾਨ ਸਦਾ ਵਿਸ਼ੇਸ਼ ਇਜਲਾਸ ਤੁਰੰਤ ਰੱਦ ਕੇ ਸੂਬੇ ਦੇ ਏ ਪੀ ਐਮ ਸੀ ਐਕਟ ਨੂੰ ਖਾਰਜ ਕਰਨ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਘੋਸ਼ਤ ਕਰਨ।
ਮਜੀਠੀਆ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਸਾਡੀ ਮੰਗ ਨਾ ਸੁਣੀ, ਜੋ ਕਿ ਅਸਲ ਵਿਚ ਕਿਸਾਨਾਂ ਦੀ ਮੰਗ ਹੈ, ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਮੰਗ ਕਰੇਗਾ ਕਿ ਐਫ ਸੀ ਆਈ ਤੇ ਅਡਾਨੀ ਨੂੰ ਏ ਪੀ ਐਮ ਸੀ ਐਕਟ ਅਧੀਨ ਲਿਆਂਦਾ ਜਾਵੇ।ਅਕਾਲੀ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨਾਲ ਦੋਸਤਾਨਾ ਮੈਚ ਖੇਡ ਕੇ ਕਿਸਾਨਾਂ ਨੂੰ ਮੂਰਖ ਬਣਾਉਣ ਤੇ ਗੁੰਮਰਾਹ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਅਮਰਿੰਦਰ ਸਿੰਘ ਤਿੰਨ ਕਿਸਾਨ ਵਿਰੋਧੀ ਐਕਟਾਂ ਨੂੰ ਪੰਜਾਬ ਵਿਚ ਲਾਗੂ ਹੋਣ ਤੋਂ ਰੋਕਣ ਲਈ ਕੁਝ ਵੀ ਕਰਨ ਤੋਂ ਇਨਕਾਰ ਕਰ ਰਹੇ ਹਨ।